ਲੁਧਿਆਣਾ, 9 ਨਵੰਬਰ| ਲੁਧਿਆਣਾ ‘ਚ ਐਕਸੀਡੈਂਟ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਲੁਧਿਆਣਾ ਦੇ ਸ਼ੇਰਪੁਰ ਇਲਾਕੇ ‘ਚ ਇੱਕ ਬਲੈਰੋ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸਦੇ ਚਲਦਿਆਂ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹਾਲਾਂਕਿ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਿਹਾ  ਕਿ ਸਥਾਨਕ ਲੋਕਾਂ ਦੇ ਦੱਸਣ ਮੁਤਾਬਕ ਗੱਡੀ ਦਾ ਨੰਬਰ ਨੋਟ ਕਰ ਲਿਆ ਗਿਆ ਹੈ।