ਲੁਧਿਆਣਾ | ਇਥੋਂ ਚੋਰੀ ਕਰਕੇ ਭੱਜਿਆ ਨੌਜਵਾਨ ਪੁਲਿਸ ਨੇ ਫੜ ਲਿਆ ਹੈ। ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਪਿੰਡ ਕਾਲਖ ਦੇ ਰਹਿਣ ਵਾਲੇ ਦਵਿੰਦਰ ਸਿੰਘ ਨੂੰ ਬਿਨਾਂ ਨੰਬਰੀ ਚੋਰੀਸ਼ੁਦਾ ਬੁਲੇਟ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ। ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਮੋਹਣ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਮੁਲਜ਼ਮ ਦਵਿੰਦਰ ਸਿੰਘ ਬਿਨਾਂ ਨੰਬਰੀ ਬੁਲੇਟ ਮੋਟਰਸਾਈਕਲ ਚੋਰੀ ਕਰਕੇ ਸਿਵਲ ਲਾਈਨ ਵੱਲ ਨੂੰ ਆ ਰਿਹਾ ਹੈ।
ਇਸ ਤੋਂ ਬਾਅਦ ਪੁਲਿਸ ਪਾਰਟੀ ਨੇ ਉਪਕਾਰ ਨਗਰ ਚੌਕ ਵਿਚ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਬੁਲੇਟ ਸਮੇਤ ਕਾਬੂ ਕੀਤਾ। ਜਾਂਚ ਅਧਿਕਾਰੀ ਮੋਹਨ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।