ਲੁਧਿਆਣਾ | ਜਿਸਮਫਰੋਸ਼ੀ ਦੇ ਧੰਦੇ ‘ਤੇ ਨਕੇਲ ਕੱਸਣ ਲਈ ਲੁਧਿਆਣਾ ਪੁਲਿਸ ਨੇ ਦੂਸਰੇ ਦਿਨ ਵੀ ਕਾਰਵਾਈ ਜਾਰੀ ਰੱਖੀ। ਥਾਣਾ ਦੁੱਗਰੀ ਦੀ ਪੁਲਿਸ ਨੇ ਬਲੀਸ ਸਪਾ ਸਲੂਨ ‘ਤੇ ਛਾਪਾ ਮਾਰਿਆ। ਇਸ ਦੌਰਾਨ ਨੀਤੀਸ਼ ਵਿਹਾਰ ਧਾਂਦਰਾ ਰੋਡ ਦੇ ਵਾਸੀ ਗੁਰਪ੍ਰੀਤ ਸਿੰਘ ਅਤੇ ਗਰੀਨ ਇਨਕਲੇਵ ਹੈਬੋਵਾਲ ਕਲਾਂ ਦੇ ਵਾਸੀ ਮੈਨੇਜਰ ਕੀਰਤ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ।



ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ ਸਪਾ ਸੈਂਟਰ ਦੀ ਆੜ ਵਿਚ ਗਾਹਕਾਂ ਨੂੰ ਲੜਕੀਆਂ ਸਪਲਾਈ ਕਰਕੇ ਜਿਸਮਫਰੋਸ਼ੀ ਦਾ ਧੰਦਾ ਚਲਾਇਆ ਜਾ ਰਿਹਾ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਸਪਾ ਸੈਂਟਰ ਵਿਚ ਛਾਪੇਮਾਰੀ ਕਰਕੇ ਨੈੱਟਵਰਕ ਚਲਾਉਣ ਵਾਲੇ ਗੁਰਪ੍ਰੀਤ ਸਿੰਘ ਅਤੇ ਕੀਰਤ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਸਪਾ ਸੈਂਟਰ ‘ਚੋਂ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਕੀਤੀ। ਇਸ ਮਾਮਲੇ ਵਿਚ ਪੁਲਿਸ ਨੇ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।