ਲੁਧਿਆਣਾ : ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਮਗਰੋਂ ਕ.ਤਲ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ, ਪੁਲਿਸ ਨੇ ਰੱਖਿਆ ਸੀ 2 ਲੱਖ ਦਾ ਇਨਾਮ

0
374

 ਲੁਧਿਆਣਾ, 17 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। 9 ਦਿਨ ਪਹਿਲਾਂ ਲੁਧਿਆਣਾ ‘ਚ 4 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਅਤੇ ਉਸ ਦੀ ਹੱਤਿਆ ਕਰਨ ਦੇ ਦੋਸ਼ ਤਹਿਤ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ‘ਤੇ 2 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਸੀ। ਥਾਣਾ ਡਾਬਾ ਦੀ ਪੁਲਿਸ ਨੇ ਕਈ ਜਨਤਕ ਥਾਵਾਂ ‘ਤੇ ਮੁਲਜ਼ਮ ਸੋਨੂੰ ਵਾਸੀ ਫਤਿਹਪੁਰ ਉੱਤਰ ਪ੍ਰਦੇਸ਼ ਦੀ ਤਸਵੀਰ ਵੀ ਲਗਾਈ ਸੀ। ਮੁਲਜ਼ਮ ਵਿਰੁੱਧ ਥਾਣਾ ਡਾਬਾ ਵਿਚ ਧਾਰਾ 302, 376ਏ, 376ਏਬੀ, ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

19 ਦਿਨ ਪਹਿਲਾਂ ਮੁਲਜ਼ਮ ਨੇ 4 ਸਾਲ ਦੀ ਬੱਚੀ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਦੀ ਲਾਸ਼ ਨੂੰ ਬੈੱਡ ‘ਚ ਰੱਖ ਦਿੱਤਾ ਸੀ। ਪੋਸਟਮਾਰਟਮ ਤੋਂ ਪਤਾ ਲੱਗਾ ਸੀ ਕਿ ਲੜਕੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਡਾਕਟਰਾਂ ਨੂੰ ਬੱਚੀ ਦੇ ਗੁਪਤ ਅੰਗ ਵਿਚ ਬਲੀਡਿੰਗ ਵੀ ਮਿਲੀ ਸੀ, ਇਸ ਦੇ ਨਮੂਨੇ ਜਾਂਚ ਲਈ ਵੀ ਭੇਜੇ ਗਏ।

ਜਾਣਕਾਰੀ ਅਨੁਸਾਰ ਘਟਨਾ ਸਮੇਂ ਡਾਬਾ ਇਲਾਕੇ ‘ਚ ਰਹਿਣ ਵਾਲਾ ਨੌਜਵਾਨ ਸੋਨੂੰ ਲੜਕੀ ਨੂੰ ਬਹਾਨੇ ਨਾਲ ਆਪਣੇ ਕਮਰੇ ‘ਚ ਲੈ ਗਿਆ। ਦੁਪਹਿਰ ਤੋਂ ਲੜਕੀ ਦਾ ਕੋਈ ਪਤਾ ਨਹੀਂ ਲੱਗ ਸਕਿਆ, ਇਸ ਲਈ ਉਸ ਦੀ ਭਾਲ ਕੀਤੀ ਗਈ। ਪਰਿਵਾਰ ਨੇ ਖਦਸ਼ਾ ਜਤਾਇਆ ਹੈ ਕਿ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਅਤੇ ਉਸ ਦਾ ਕਤਲ ਕਰ ਦਿੱਤਾ ਗਿਆ। ਲੜਕੀ ਦੀ ਗਰਦਨ ‘ਤੇ ਮੁਲਜ਼ਮ ਦੀਆਂ ਉਂਗਲਾਂ ਦੇ ਨਿਸ਼ਾਨ ਵੀ ਮਿਲੇ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)