ਲੁਧਿਆਣਾ, 29 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਡਾਬਾ ਇਲਾਕੇ ਵਿਚ 4 ਸਾਲ ਦੀ ਮਾਸੂਮ ਬੱਚੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਬੱਚੀ ਬੀਤੀ ਰਾਤ ਤੋਂ ਲਾਪਤਾ ਸੀ। ਇਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਦੋਂ ਇਸ ਦੀ ਭਾਲ ਕੀਤੀ ਗਈ ਤਾਂ ਬੱਚੀ ਦਾ ਕੁਝ ਪਤਾ ਨਹੀਂ ਲੱਗਾ।
ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਰਾਹੀਂ ਪਤਾ ਲੱਗਾ ਹੈ ਕਿ ਪਿੰਡ ‘ਚ ਰਹਿਣ ਵਾਲਾ ਇਕ ਨੌਜਵਾਨ ਲੜਕੀ ਨੂੰ ਬਹਾਨੇ ਨਾਲ ਕਮਰੇ ‘ਚ ਲੈ ਗਿਆ, ਜਦੋਂ ਪੁਲਿਸ ਵੱਲੋਂ ਉਸ ਨੌਜਵਾਨ ਦੇ ਕਮਰੇ ਦੀ ਤਲਾਸ਼ੀ ਲਈ ਗਈ ਤਾਂ ਬੱਚੀ ਦੀ ਲਾਸ਼ ਉਥੇ ਬੈੱਡ ਵਿਚੋਂ ਮਿਲੀ। ਦੇਰ ਰਾਤ ਪੁਲਿਸ ਨੇ ਬੱਚੀ ਦੀ ਲਾਸ਼ ਬਰਾਮਦ ਕਰ ਲਈ। ਦੋਸ਼ੀ ਫ਼ਰਾਰ ਦੱਸਿਆ ਜਾ ਰਿਹਾ ਹੈ, ਜਿਸ ਦੀ ਪੁਲਿਸ ਭਾਲ ਕਰ ਰਹੀ ਹੈ।
ਸ਼ੱਕ ਜਤਾਇਆ ਜਾ ਰਿਹਾ ਹੈ ਕਿ ਬੱਚੀ ਨਾਲ ਬਲਾਤਕਾਰ ਕਰਕੇ ਕਤਲ ਕੀਤਾ ਗਿਆ ਹੈ। ਲੜਕੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਫਿਲਹਾਲ ਪੁਲਿਸ ਨੇ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆਵੇਗਾ।
ਵੇਖੋ ਵੀਡੀਓ
https://www.facebook.com/punjabibulletinworld/videos/333924512863775