ਲੁਧਿਆਣਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿਸ ਨੂੰ ਸੁਣ ਕੇ ਤੁਹਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ। ਇਕ ਮਤਰੇਆ ਪਿਓ ਆਪਣੀ ਨਾਬਾਲਿਗ ਧੀ ਨੂੰ ਹਵਸ ਦਾ ਸ਼ਿਕਾਰ ਬਣਾਉਂਦਾ ਰਿਹਾ। ਇਹ ਮਾਮਲਾ ਸ਼ਹਿਰ ਦੇ ਜਮਾਲਪੁਰ ਇਲਾਕੇ ਦਾ ਹੈ। ਕਲਯੁਗੀ ਪਿਤਾ 2 ਸਾਲਾਂ ਤੋਂ ਦਰਿੰਦਾ ਬਣਿਆ ਹੋਇਆ ਸੀ। ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਆਪਣੇ ਪਤੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਸ਼ਿਕਾਇਤ ‘ਚ ਔਰਤ ਨੇ ਦੱਸਿਆ ਕਿ ਉਹ ਕਿਰਾਏ ਦੇ ਮਕਾਨ ‘ਚ ਰਹਿੰਦੀ ਹੈ। ਉਸਦਾ ਦੂਜਾ ਵਿਆਹ ਰਾਜਮਲ ਨਾਲ ਹੋਇਆ ਹੈ। 27 ਫਰਵਰੀ ਦੀ ਰਾਤੀਂ ਅਚਾਨਕ ਉਸ ਦੀ ਅੱਖ ਖੁੱਲ੍ਹ ਗਈ। ਉਸਦਾ ਪਤੀ ਕਮਰੇ ਵਿਚ ਨਹੀਂ ਸੀ। ਉਸ ਨੂੰ ਬੁਲਾਇਆ ਪਰ ਉਹ ਕਿਤੇ ਨਹੀਂ ਮਿਲਿਆ। ਜਦੋਂ ਔਰਤ ਨੇ ਰੌਲਾ ਪਾਇਆ ਤਾਂ ਸੁੱਤੀ ਪਤਨੀ ਵੇਖ ਕੇ ਬੇਟੀ ਨਾਲ ਖਾਲੀ ਕਮਰੇ ‘ਚੋਂ ਬਾਹਰ ਆ ਗਿਆ। ਡਰੀ ਹੋਈ ਧੀ ਨੇ ਆਪਣੀ ਮਾਂ ਨੂੰ ਦੱਸਿਆ ਕਿ ਉਸ ਦਾ ਪਿਤਾ ਉਸ ਦੇ ਮੂੰਹ ’ਤੇ ਹੱਥ ਰੱਖ ਕੇ ਲੈ ਗਿਆ।
ਔਰਤ ਨੇ ਦੱਸਿਆ ਕਿ ਉਸ ਦਾ ਪਤੀ ਬੇਟੀ ਨਾਲ ਛੇੜਛਾੜ ਵੀ ਕਰਦਾ ਸੀ। ਮਈ 2022 ਤੋਂ ਬੇਟੀ ਨਾਲ ਗਲਤ ਕੰਮ ਕਰ ਰਿਹਾ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਮੁਲਜ਼ਮ ਦੀ ਭਾਲ ਕਰ ਰਹੀ ਹੈ।