ਲੁਧਿਆਣਾ : ਬਜਪਾ ਆਗੂ ‘ਤੇ ਲੱਗੇ ਈਸਾਈ ਭਾਈਚਾਰੇ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼, ਪੁਲਸ ਕਮਿਸ਼ਨਰ ਨੂੰ ਮਿਲੀ ਸ਼ਿਕਾਇਤ

0
232

ਲੁਧਿਆਣਾ | ਇਸਾਈ ਭਾਈਚਾਰੇ ਦੇ ਆਗੂਆਂ ਵੱਲੋਂ ਅੱਜ ਲੁਧਿਆਣਾ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਈਸਾਈ ਭਾਈਚਾਰੇ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਕਥਿਤ ਬਜਪਾ ਮੈਂਬਰ ਦੀ ਸ਼ਿਕਾਇਤ ਕੀਤੀ ਗਈ ਹੈ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸਾਈ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਨੂੰ ਲਗਾਤਾਰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਥਿਤ ਬਜਪਾ ਮੈਂਬਰ ਵੱਲੋਂ ਕ੍ਰਿਸ਼ਚਨ ਭਾਈਚਾਰੇ ਲਈ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ, ਜਿਸ ਦੇ ਵਿਰੋਧ ਵਿੱਚ ਅੱਜ ਉਨ੍ਹਾਂ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਉਕਤ ਵਿਅਕਤੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।