ਲੁਧਿਆਣਾ/ਜਗਰਾਓਂ, 25 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਜਗਰਾਓਂ ਵਿਖੇ ਸਾਬਕਾ ਫੌਜੀ ਨੇ ਖੁਦ ਨੂੰ ਗੋਲੀ ਮਾਰ ਕੇ ਜਾਨ ਦੇ ਦਿੱਤੀ। ਮ੍ਰਿਤਕ ਫੌਜੀ ਦੀ ਪਛਾਣ ਪੂਰਨ ਸਿੰਘ ਪੁੱਤਰ ਹਰਚੰਦ ਸਿੰਘ ਵਜੋਂ ਹੋਈ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਗੁਰਦੇ ਦੀ ਬੀਮਾਰੀ ਤੋਂ ਪ੍ਰੇਸ਼ਾਨ ਸੀ।
ਜਾਣਕਾਰੀ ਮੁਤਾਬਕ ਫੌਜੀ ਪੂਰਨ ਸਿੰਘ ਗੁਰਦੇ ਦੀ ਬੀਮਾਰੀ ਤੋਂ ਕਾਰਨ ਡਾਇਲਸਿਸ ‘ਤੇ ਸੀ। ਅੱਜ ਵੀ ਉਸ ਨੇ ਆਪਣਾ ਡਾਇਲਸਿਸ ਕਰਵਾਉਣ ਲਈ ਫੋਰਟਿਸ ਹਸਪਤਾਲ ਜਾਣਾ ਸੀ ਪਰ ਇਸ ਤੋਂ ਪਹਿਲਾਂ ਉਸ ਨੇ ਆਪਣੇ ਘਰ ਦੇ ਕਮਰੇ ‘ਚ ਲਾਇਸੈਂਸੀ ਰਾਈਫਲ ਨਾਲ ਗੋਲ਼ੀ ਮਾਰ ਲਈ।