ਲੁਧਿਆਣਾ : ਦਿਹਾੜੀ-ਮਜ਼ਦੂਰੀ ਕਰਦੇ ਬਜ਼ੁਰਗ ਰੇਹੜਾ ਚਾਲਕ ਨੂੰ ਟਰੱਕ ਨੇ ਮਾਰੀ ਜ਼ਬਰਦਸਤ ਟੱਕਰ, ਮੌਤ

0
1339

ਲੁਧਿਆਣਾ | ਭਿਆਨਕ ਸੜਕ ਹਾਦਸੇ ਵਿਚ 64 ਸਾਲ ਦੇ ਬਜ਼ੁਰਗ ਦੀ ਮੌਤ ਹੋ ਗਈ । ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਿਸ ਨੇ ਮ੍ਰਿਤਕ ਪ੍ਰਗਟ ਸਿੰਘ ਦੀ ਪਤਨੀ ਸੁਖਵਿੰਦਰ ਕੌਰ ਦੀ ਸ਼ਿਕਾਇਤ ‘ਤੇ ਸੰਗਰੂਰ ਦੇ ਰਹਿਣ ਵਾਲੇ ਅਮਰੀਕ ਸਿੰਘ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ । ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਰੇਹੜਾ ਮੋਟਰਸਾਈਕਲ ‘ਤੇ ਢੋਆ-ਢੁਆਈ ਦਾ ਕੰਮ ਕਰਦਾ ਸੀ।

ਪ੍ਰਗਟ ਸਿੰਘ ਸਾਹਨੇਵਾਲ ਤੋਂ ਹੁੰਦਾ ਹੋਇਆ ਰੁੜਕਾ ਚੌਕ ਵਿਚ ਸਵੇਰ ਵੇਲੇ ਪਹੁੰਚਿਆ ਤਾਂ ਤੇਜ਼ ਰਫਤਾਰ ਟਰੱਕ ਨੇ ਲਾਪ੍ਰਵਾਹੀ ਨਾਲ ਉਸਦੇ ਰੇਹੜਾ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ਵਿਚ ਉਹ ਗੰਭੀਰ ਰੂਪ ਵਿਚ ਫੱਟੜ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਹਾਲਤ ਖਰਾਬ ਦੇਖ ਕੇ ਪੀਜੀਆਈ ਰੈਫ਼ਰ ਕਰ ਦਿੱਤਾ ਜਿਥੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ । ਪੁਲਿਸ ਨੇ ਪ੍ਰਗਟ ਦੀ ਪਤਨੀ ਦੀ ਸ਼ਿਕਾਇਤ ‘ਤੇ ਟਰੱਕ ਚਾਲਕ ਅਮਰੀਕ ਸਿੰਘ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।