ਲੁਧਿਆਣਾ | ਇਥੋਂ ਦੇ ਦੁੱਗਰੀ ਪੁਲ ‘ਤੇ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਉਹ ਪੁਲ ਦੀ ਰੇਲਿੰਗ ਨਾਲ ਟਕਰਾਅ ਗਿਆ। ਲੋਕਾਂ ਨੇ ਨੌਜਵਾਨ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਫੜ ਲਿਆ।
ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਐਕਟਿਵਾ ਸਵਾਰ ਨੌਜਵਾਨ ਪੁਲ ’ਤੇ ਜਾ ਰਿਹਾ ਸੀ ਕਿ ਪਿੱਛੇ ਤੋਂ ਆਏ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਆਪਣਾ ਸੰਤੁਲਨ ਗੁਆ ਬੈਠਾ ਅਤੇ ਰੇਲਿੰਗ ਨਾਲ ਟਕਰਾਅ ਗਿਆ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਾਸੀ ਬਰੋਟਾ ਰੋਡ ਸ਼ਿਮਲਾਪੁਰੀ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਜਾਮ ਲੱਗ ਗਿਆ।
ਪੁਲਿਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਮ ਨੂੰ ਸਾਫ਼ ਕਰਵਾਇਆ। ਸੰਦੀਪ ਦੀ ਜੇਬ ਵਿਚੋਂ ਮਿਲੇ ਪਛਾਣ ਪੱਤਰਾਂ ਦੀ ਵਰਤੋਂ ਕਰਕੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਗਿਆ। ਮ੍ਰਿਤਕ ਸੰਦੀਪ ਕੁਮਾਰ ਇਲੈਕਟ੍ਰਾਨਿਕ ਸਾਮਾਨ ਦੀ ਮਾਰਕੀਟਿੰਗ ਦਾ ਕੰਮ ਕਰਦਾ ਸੀ। ਸੰਦੀਪ ਦੀਆਂ 2 ਬੇਟੀਆਂ ਹਨ। ਫਿਲਹਾਲ ਪੁਲਿਸ ਨੇ ਸੰਦੀਪ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਲੁਧਿਆਣਾ : ਓਵਰਸਪੀਡ ਟਰੱਕ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਮਾਰੀ ਭਿਆਨਕ ਟੱਕਰ; ਦਰਦਨਾਕ ਮੌਤ
Related Post