ਲੁਧਿਆਣਾ : ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਦੇ ਮੈਂਬਰ ਨੂੰ ਪਨਾਹ ਦੇਣ ਵਾਲਾ ਗ੍ਰਿਫ਼ਤਾਰ

0
421

ਲੁਧਿਆਣਾ | ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਮੈਂਬਰ ਨੂੰ ਪਨਾਹ ਦੇਣ ਦੇ ਮਾਮਲੇ ਵਿਚ ਪਿੰਡ ਝੱਮਟ ਦੇ ਹਰਸਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਸੂਤਰਾਂ ਕੋਲੋਂ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਲੁਧਿਆਣਾ ਦੇ ਇਲਾਕੇ ਦੇ ਰਹਿਣ ਵਾਲੇ ਹਰਸਵੀਰ ਸਿੰਘ ਨੇ ਰਾਜਵੀਰ ਸਿੰਘ ਉਰਫ ਰਵੀ ਨੂੰ ਪਨਾਹ ਦੇ ਕੇ ਉਸ ਦੀ ਮਾਲੀ ਮਦਦ ਕੀਤੀ। ਇਸ ਮਾਮਲੇ ਵਿਚ ਪੁਲਿਸ ਨੇ ਹਰਸਵੀਰ ਖਿਲਾਫ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ASI ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਰਾਜਗੜ੍ਹ ਥਾਣਾ ਦੋਰਾਹਾ ਦੇ ਰਹਿਣ ਵਾਲੇ ਮੁਲਜ਼ਮ ਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧ ਹੈ। ਰਵੀ ਖਿਲਾਫ 20 ਜੂਨ ਨੂੰ ਮੁਹਾਲੀ ਵਿਚ ਕੇਸ ਦਰਜ ਕੀਤਾ ਸੀ।