ਲੁਧਿਆਣਾ | CIA ਸਟਾਫ 1 ਨੇ ਹੌਜ਼ਰੀ ਵਪਾਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਹੌਜ਼ਰੀ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ ਹੇਠ ਉਕਤ ਵਿਅਕਤੀ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 4 ਵਿਚ ਕੇਸ ਦਰਜ ਕੀਤਾ ਸੀ। ਮੁਲਜ਼ਮ ਨੇ ਦਾਅਵਾ ਕੀਤਾ ਸੀ ਕਿ ਉਹ ਗੈਂਗਸਟਰ ਲਾਰੈਂਸ ਦਾ ‘ਸੱਜਾ ਹੱਥ’ ਸੀ ਤੇ ਫੋਨ ‘ਤੇ ਬੋਲਿਆ ਸੀ ਕਿ ਉਹ ਪੈਸਿਆਂ ਦਾ ਇੰਤਜ਼ਾਮ ਕਰ ਦੇਵੇ। ਮੁਲਜ਼ਮ ਦੀ ਪਛਾਣ ਹਰਮੇਲ ਸਿੰਘ ਉਰਫ ਹੈਰੀ ਵਾਸੀ ਪਿੰਡ ਤਲਵਣ ਕਿਲਾ ਮੁਹੱਲਾ, ਜਲੰਧਰ ਵਜੋਂ ਹੋਈ ਹੈ।

ਵਿਸ਼ਾਂਤ ਅਨੁਸਾਰ ਮੁਲਜ਼ਮ ਨੇ ਦੱਸਿਆ ਸੀ ਕਿ ਉਹ ਫਗਵਾੜਾ ਜੇਲ ਤੋਂ ਬੋਲ ਰਿਹਾ ਹੈ। ਮੁਲਜ਼ਮ ਨੇ ਉਸ ਨੂੰ ਜਲਦੀ ਪੈਸਿਆਂ ਦਾ ਪ੍ਰਬੰਧ ਕਰਨ ਲਈ ਬੋਲਿਆ। ਮੁਲਜ਼ਮ ਨੇ ਕਿਹਾ ਕਿ ਉਹ ਜਾਣਦਾ ਹੈ ਕਿ ਉਸਦੇ 2 ਬੱਚੇ ਹਨ। ਪੀੜਨ ਨੇ ਕਿਹਾ ਕਿ ਉਹ ਫੋਨ ਕਰਨ ਵਾਲੇ ਵਿਅਕਤੀ ਨੂੰ ਨਹੀਂ ਜਾਣਦਾ, ਜਿਸ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਫੜਿਆ ਗਿਆ ਵਿਅਕਤੀ ਨਸ਼ੇ ਦਾ ਆਦੀ ਹੈ। ਇਸ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਹਨ।