ਲੁਧਿਆਣਾ, 30 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੈਲੂਨ ਦੀ ਦੁਕਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋਇਆ ਦੱਸਿਆ ਜਾ ਰਿਹਾ ਹੈ। 20 ਤੋਂ 25 ਨੌਜਵਾਨਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ। 3 ਲੋਕ ਜ਼ਖ਼ਮੀ ਹੋ ਗਏ।
ਲੁਧਿਆਣਾ ਦੇ ਮੋਤੀ ਨਗਰ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਕਾਰ ਅਤੇ ਐਕਟਿਵਾ ਦੀ ਟੱਕਰ ਤੋਂ ਬਾਅਦ ਹਮਲਾ ਕੀਤਾ ਗਿਆ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)