ਲੁਧਿਆਣਾ | ਫੁਹਾਰਾ ਚੌਕ ਨੇੜੇ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਦੇ ਬਾਹਰ ਬੈਂਕ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਬੈਂਕ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ।
ਪ੍ਰਦਰਸ਼ਨਕਾਰੀ ਬੈਂਕ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਜਿਨ੍ਹਾਂ ਵਿਚ ਮੁੱਖ ਤੌਰ ‘ਤੇ ਤਨਖਾਹਾਂ ਵਿਚ ਹੋਈਆਂ ਬੇਨਿਯਮੀਆਂ ਨੂੰ ਠੀਕ ਕਰਨਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਬੈਂਕਾਂ ਵਿਚ ਮੁਲਾਜ਼ਮਾਂ ਦੀ ਭਰਤੀ ਆਦਿ ਸ਼ਾਮਲ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਬੈਂਕ ਮੁਲਾਜ਼ਮ ਆਪਣੀਆਂ ਮੰਗਾਂ ਦੇ ਹੱਕ ਵਿਚ 30 ਅਤੇ 31 ਜਨਵਰੀ ਨੂੰ ਸਮੂਹਿਕ ਹੜਤਾਲ ਕਰਨਗੇ।