ਲੁਧਿਆਣਾ | ਲੁਧਿਆਣਾ ‘ਚ ਇਕ ਕਾਰੋਬਾਰੀ ਦੇ ਮੁਲਾਜ਼ਮਾਂ ਤੋਂ ਨਕਦੀ ਲੁੱਟਣ ਦੀ ਖਬਰ ਹੈ। ਵਿਸ਼ਵਕਰਮਾ ਚੌਕ ਨੇੜੇ ਮੈਟਲ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਦੇ ਮੁਲਾਜ਼ਮਾਂ ਤੋਂ ਬਾਈਕ ਸਵਾਰ ਲੁਟੇਰੇ ਬੰਦੂਕ ਦੀ ਨੋਕ ‘ਤੇ 35 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ।

ਕਾਰੋਬਾਰੀ ਨੇ ਗਹਿਣੇ ਵੇਚ ਕੇ ਇਹ ਨਕਦੀ ਸਰਾਫ਼ਾ ਬਾਜ਼ਾਰ ਤੋਂ ਇਨ੍ਹਾਂ ਮੁਲਾਜ਼ਮਾਂ ਨੂੰ ਲੈਣ ਲਈ ਭੇਜਿਆ ਸੀ। ਹੈਰਾਨੀ ਦੀ ਗੱਲ ਇਹ ਰਹੀ ਕਿ ਮੁਲਾਜ਼ਮਾਂ ਕੋਲ ਵੀ ਲਾਇਸੈਂਸੀ ਰਿਵਾਲਵਰ ਸੀ ਪਰ ਉਨ੍ਹਾਂ ਨੇ ਲੁਟੇਰਿਆਂ ਨੂੰ ਰੋਕਣ ਦੀ ਕੋਸ਼ਿਸ਼ ਤੱਕ ਨਹੀਂ ਕੀਤੀ ਤੇ ਉਹ ਪੈਸਿਆਂ ਦਾ ਭਰਿਆ ਬੈਗ ਲੈ ਕੇ ਫਰਾਰ ਹੋ ਗਏ। ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਮੌਕੇ ਕਾਰੋਬਾਰੀ ਨੇ ਦੱਸਿਆ ਕਿ ਦਿਨ-ਦਿਹਾੜੇ ਮੋਟਰਸਾਈਕਲ ਸਵਾਰ 2 ਲੁਟੇਰੇ ਉਨ੍ਹਾਂ ਦੇ ਮੁਲਾਜ਼ਮਾਂ ਤੋਂ ਬੰਦੂਕ ਦੀ ਨੋਕ ‘ਤੇ ਪੈਸਿਆਂ ਨਾਲ ਭਰਿਆ ਬੈਗ ਖੋਹ ਕੇ ਫਰਾਰ ਹੋ ਗਏ। ਪੀੜਤ ਨੇ ਦੱਸਿਆ ਕਿ ਮੇਰੇ ਮੁਲਾਜ਼ਮਾਂ ਕੋਲ ਵੀ ਲਾਇਸੈਂਸੀ ਰਿਵਾਲਵਰ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਲੁਟੇਰਿਆਂ ਦਾ ਵਿਰੋਧ ਤੱਕ ਨਹੀਂ ਕੀਤਾ।

ਮੌਕੇ ‘ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਸ਼ੱਕ ਦੇ ਘੇਰੇ ਵਿੱਚ ਹੈ, ਤਫਤੀਸ਼ ਜਾਰੀ ਹੈ।