ਲੁਧਿਆਣਾ : ਐਕਟਿਵਾ ਸਵਾਰ ਜੋੜੇ ਨੂੰ ਕਾਰ ਨੇ ਮਾਰੀ ਜ਼ਬਰਦਸਤ ਟੱਕਰ, ਪਤੀ ਦੀ ਮੌਤ, ਪਤਨੀ ਸੀਰੀਅਸ

0
454

ਲੁਧਿਆਣਾ | ਤੇਜ਼ ਰਫ਼ਤਾਰ ਕਾਰ ਨੇ ਸਕੂਟਰ ਸਵਾਰ ਬਜ਼ੁਰਗ ਵਿਅਕਤੀ ਦੀ ਟੱਕਰ ਮਾਰ ਕੇ ਜਾਨ ਲੈ ਲਈ। ਸਕੂਟਰ ਪਿੱਛੇ ਬੈਠੀ ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਥਾਣਾ ਸਦਰ ਦੀ ਪੁਲਿਸ ਨੇ ਪਿੰਡ ਗਿੱਲ ਗੁਰੂ ਨਾਨਕ ਨਗਰ ਦੀ ਰਹਿਣ ਵਾਲੀ ਮਨਜੀਤ ਕੌਰ ਦੇ ਬਿਆਨਾਂ ‘ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।

ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮਨਜੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਪਤੀ ਨਿਰਮਲ ਸਿੰਘ ਨਾਲ ਐਕਟਿਵਾ ‘ਤੇ ਪਿੰਡ ਢੈਪਈ ਤੋਂ ਗਿੱਲ ਵੱਲ ਆ ਰਹੇ ਸਨ। ਸ਼ਾਮ ਸਾਢੇ 5 ਵਜੇ ਕਾਰ ਨੇ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨਿਰਮਲ ਦੀ ਮੌਕੇ ‘ਤੇ ਮੌਤ ਹੋ ਗਈ । ਪੁਲਿਸ ਨੇ ਮ੍ਰਿਤਕ ਨਿਰਮਲ ਸਿੰਘ (56) ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਤਨੀ ਨੂੰ ਗੰਭੀਰ ਹਾਲਤ ਵਿਚ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।