ਲੁਧਿਆਣਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਸ਼ਰਾਬੀ ਹਾਲਤ ਵਿਚ ਧੀਆਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਸਕੇ ਪਿਤਾ ਨੂੰ ਥਾਣਾ ਸਦਰ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਏਐਸਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਈਸ਼ਰ ਨਗਰ ਦੇ ਇਕ ਇਲਾਕੇ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਵਜੋਂ ਹੋਈ ਹੈ।
ਪਾਣੀ ਸਿਰ ਤੋਂ ਲੰਘਦਾ ਦੇਖ ਮੁਲਜ਼ਮ ਦੀ ਵੱਡੀ ਲੜਕੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ। ਜਾਂਚ ਅਧਿਕਾਰੀ ਕੁਲਬੀਰ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ASI ਕੁਲਬੀਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਦੀ ਨਾਬਾਲਗ ਧੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਉਸ ਦਾ ਪਿਤਾ ਸ਼ਰਾਬ ਪੀਣ ਦਾ ਆਦੀ ਹੈ ਅਤੇ ਸ਼ਰਾਬੀ ਹਾਲਤ ਵਿਚ ਅਕਸਰ ਦੋਵਾਂ ਭੈਣਾਂ ਨਾਲ ਅਸ਼ਲੀਲ ਹਰਕਤਾਂ ਕਰਦਾ ਹੈ।
ਲੜਕੀਆਂ ਕੁਝ ਸਮੇਂ ਤੋਂ ਹਰਕਤਾਂ ਨੂੰ ਨਜ਼ਰ-ਅੰਦਾਜ਼ ਕਰ ਰਹੀਆਂ ਸਨ। ਲਿਖਤੀ ਸ਼ਿਕਾਇਤ ਵਿਚ ਲੜਕੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਪਿਤਾ ਨੇ ਸ਼ਰਾਬੀ ਹਾਲਤ ਵਿਚ ਕੁਝ ਅਜਿਹਾ ਕੀਤਾ ਜੋ ਬਰਦਾਸ਼ਤ ਕਰਨ ਦੇ ਕਾਬਿਲ ਨਹੀਂ ਸੀ।