ਲੁਧਿਆਣਾ : ਜ਼ਮੀਨ ਦੀ ਵਾਹੀ ਦੌਰਾਨ ਕਿਸਾਨ ਨਾਲ ਵਿਅਕਤੀਆਂ ਕੀਤੀ ਹੱਥੋਪਾਈ, ਬਜ਼ੁਰਗ ਦੀ ਮੌਤ

0
596

ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜ਼ਮੀਨ ਦੀ ਵਾਹੀ ਕਰਦੇ ਸਮੇਂ 2 ਧਿਰਾਂ ਵਿਚਕਾਰ ਤਕਰਾਰ ਤੋਂ ਬਾਅਦ ਬਜ਼ੁਰਗ ਜ਼ਮੀਨ ‘ਤੇ ਡਿੱਗ ਪਿਆ ਅਤੇ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਲਾਡੋਵਾਲ ਦੀ ਪੁਲਿਸ ਨੇ ਪਿੰਡ ਗੌਂਸਪੁਰ ਦੇ ਰਹਿਣ ਵਾਲੇ ਗੁਰਚਰਨ ਸਿੰਘ (58) ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਗੁਰਚਰਨ ਸਿੰਘ ਦੇ ਬੇਟੇ ਜਗਸੀਰ ਸਿੰਘ ਦੀ ਸ਼ਿਕਾਇਤ ਉਤੇ ਪਿੰਡ ਗੌਂਸਪੁਰ ਦੇ ਵਾਸੀ ਜਗਤਾਰ ਸਿੰਘ ਅਤੇ ਉਸ ਦੇ ਪੁੱਤਰ ਹਰਜਿੰਦਰ ਸਿੰਘ ਖਿਲਾਫ਼ ਗੈਰ ਇਰਾਦਾਤਨ ਕਤਲ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ।

Jaggi Vasudev | Can you predict death? - Telegraph India

ਪੁਲਿਸ ਨੂੰ ਜਾਣਕਾਰੀ ਦਿੰਦਿਆਂ ਜਗਸੀਰ ਸਿੰਘ ਨੇ ਦੱਸਿਆ ਕਿ ਪਿੰਡ ਗੌਂਸਪੁਰ ਵਿਚ ਉਨ੍ਹਾਂ ਦੀ ਪੁਸ਼ਤੈਨੀ ਸਾਂਝੀ ਜ਼ਮੀਨ ਹੈ। ਸਵੇਰੇ ਸਾਢੇ 7 ਵਜੇ ਦੇ ਕਰੀਬ ਜਗਸੀਰ ਸਿੰਘ, ਉਸ ਦੇ ਪਿਤਾ ਗੁਰਚਰਨ ਸਿੰਘ, ਤਾਇਆ ਟਹਿਲ ਸਿੰਘ ਅਤੇ ਉਸ ਦਾ ਲੜਕਾ ਲਖਬੀਰ ਜ਼ਮੀਨ ਵਿਚ ਵਾਹੀ ਕਰ ਰਹੇ ਸਨ। ਇਸ ਦੌਰਾਨ ਤਾਇਆ ਜਗਤਾਰ ਸਿੰਘ, ਉਸ ਦਾ ਲੜਕਾ ਹਰਜਿੰਦਰ ਸਿੰਘ ਅਤੇ ਉਨ੍ਹਾਂ ਦੇ 2 ਨੌਕਰ ਆਏ ਅਤੇ ਬਜ਼ੁਰਗ ਗੁਰਚਰਨ ਸਿੰਘ ਨਾਲ ਹੱਥੋਂਪਾਈ ਕਰਨ ਲੱਗੇ।

ਸ਼ਿਕਾਇਤ ਵਿਚ ਜਗਸੀਰ ਸਿੰਘ ਨੇ ਦੱਸਿਆ ਕਿ ਝਗੜੇ ਦੌਰਾਨ ਉਸ ਦੇ ਪਿਤਾ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਪਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਮਾਮਲੇ ਵਿਚ ਜਾਂਚ ਅਧਿਕਾਰੀ ਸਬ-ਇੰਸਪੈਕਟਰ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਜਗਸੀਰ ਸਿੰਘ ਦੀ ਸ਼ਿਕਾਇਤ ‘ਤੇ ਜਗਤਾਰ ਸਿੰਘ ਅਤੇ ਹਰਜਿੰਦਰ ਸਿੰਘ ਖਿਲਾਫ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।