ਲੁਧਿਆਣਾ : ਸੜਕ ਪਾਰ ਕਰ ਰਹੀ ਲੜਕੀ ਨੂੰ ਟਰੱਕ ਨੇ ਕੁਚਲਿਆ, ਮੌਕੇ ‘ਤੇ ਮੌਤ

0
377

ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ‘ਚ ਪਰਿਵਾਰ ਸਮੇਤ ਸੜਕ ਪਾਰ ਕਰ ਰਹੀ ਲੜਕੀ ਨੂੰ ਟਰੱਕ ਨੇ ਕੁਚਲ ਦਿੱਤਾ, ਜਿਸ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਜੋਧੇਵਾਲ ਬਸਤੀ ਥਾਣੇ ਦੇ ਬਿਲਕੁਲ ਸਾਹਮਣੇ ਵਾਪਰਿਆ। ਮ੍ਰਿਤਕ ਦੀ ਪਛਾਣ ਮੁਮਤਾਜ਼ ਖਾਤੂਨ ਵਜੋਂ ਹੋਈ ਹੈ।

ਮੁਮਤਾਜ਼ ਖਾਤੂਨ ਆਪਣੇ ਮੰਗੇਤਰ ਮੁਹੰਮਦ ਕਮਰੇ ਆਲਮ, ਮਾਂ ਨੌਸੋਬਾ ਖਾਤੂਨ, ਪਿਤਾ ਅਕਰਮ, ਭਰਾ ਰਿਹਾਨ ਅਤੇ ਫੈਜ਼ਲ ਨਾਲ ਆਪਣੇ ਚਾਚੇ ਦੇ ਘਰ ਈਦ ਮਨਾਉਣ ਤੋਂ ਬਾਅਦ ਦਿੱਲੀ ਤੋਂ ਪਰਤੀ ਸੀ। ਮੰਗਲਵਾਰ ਦੇਰ ਰਾਤ ਬੱਸ ਨੇ ਉਨ੍ਹਾਂ ਨੂੰ ਜੋਧੇਵਾਲ ਬਸਤੀ ਚੌਕ ਵਿਚ ਉਤਾਰ ਦਿੱਤਾ। ਜਦੋਂ ਉਹ ਸੜਕ ਪਾਰ ਕਰ ਰਹੇ ਸਨ ਤਾਂ ਟਰੱਕ ਨੇ ਮੁਮਤਾਜ਼ ਨੂੰ ਕੁਚਲ ਦਿੱਤਾ।

ਪਰਿਵਾਰ ਦੇ ਬਾਕੀ ਮੈਂਬਰਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤਾਂ ਆਸ-ਪਾਸ ਦੇ ਲੋਕਾਂ ਨੇ ਟਰੱਕ ਚਾਲਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ ਹੋ ਗਿਆ। ਸੜਕ ‘ਤੇ ਬੱਚੀ ਦੀ ਲਾਸ਼ ਪਈ ਦੇਖ ਕੇ ਲੋਕਾਂ ਨੇ ਤੁਰੰਤ ਐਂਬੂਲੈਂਸ ਨੂੰ ਸੂਚਨਾ ਦਿੱਤੀ। ਪਰਿਵਾਰ ਵਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਮੁਮਤਾਜ਼ ਦੇ ਪਿਤਾ ਅਕਰਮ ਨੇ ਕਿਹਾ ਕਿ ਟਰੱਕ ਦਾਣਾ ਮੰਡੀ ਦੇ ਆਸ-ਪਾਸ ਖੜ੍ਹਾ ਹੈ। ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਡਰਾਈਵਰ ਬਿਨਾਂ ਰੁਕੇ ਉਸ ਨੂੰ ਭਜਾ ਕੇ ਲੈ ਗਿਆ। ਉਸ ਨੇ ਥਾਣਾ ਜੋਧੇਵਾਲ ਵਿਖੇ ਸ਼ਿਕਾਇਤ ਦਰਜ ਕਰਵਾਈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ