ਲੁਧਿਆਣਾ : ਧੀ ‘ਤੇ ਰੱਖਦਾ ਸੀ ਬੁਰੀ ਨਜ਼ਰ, ਮਾਂ ਨੇ ਰੋਕਿਆ ਤਾਂ ਚਾਕੂਆਂ ਨਾਲ ਕੀਤਾ ਬੇਰਹਿਮੀ ਨਾਲ ਕਤਲ

0
751

ਲੁਧਿਆਣਾ| ਲੁਧਿਆਣਾ ‘ਚ ਇਕ ਔਰਤ ਦੀ ਚਾਕੂ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਉਸ ਦੇ ਚਿਹਰੇ ਅਤੇ ਗਰਦਨ ‘ਤੇ ਬੇਰਹਿਮੀ ਨਾਲ ਵਾਰ ਕੀਤੇ ਸਨ।

ਘਟਨਾ ਕੋਹਾੜਾ ਦੀ ਹੈ ਅਤੇ ਮ੍ਰਿਤਕ ਦੀ ਪਛਾਣ ਬਬਲਜੀਤ ਵਜੋਂ ਹੋਈ ਹੈ। ਹਸਪਤਾਲ ਵਿੱਚ ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ।

ਮ੍ਰਿਤਕਾ ਦੇ ਪਿਤਾ ਬੰਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਰਸ਼ਦੀਪ ਅਕਸਰ ਉਸ ਦੀ ਦੋਹਤੀ ’ਤੇ ਮਾੜੀ ਨਜ਼ਰ ਰੱਖਦਾ ਸੀ ਅਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਉਸਨੂੰ ਕਈ ਵਾਰ ਰੋਕਿਆ, ਜਿਸ ਕਾਰਨ ਮੁਲਜ਼ਮ ਨੇ ਗੁੱਸੇ ਵਿੱਚ ਆ ਕੇ ਬਬਲਜੀਤ ਦਾ ਕਤਲ ਕਰ ਦਿੱਤਾ। 

ਕਤਲ ਕਰਨ ਤੋਂ ਬਾਅਦ ਦੋਸ਼ੀ ਫ਼ਰਾਰ ਹੋ ਗਿਆ। ਬੰਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ ਦੇ ਪਤੀ ਦੀ 13 ਸਾਲ ਪਹਿਲਾਂ ਮੌਤ ਹੋ ਗਈ ਸੀ। ਉਹ ਆਪਣੇ ਕੋਲ ਹੀ ਆਪਣੀ ਧੀ ਅਤੇ ਪੁੱਤਰ ਨਾਲ ਰਹਿ ਰਹੀ ਹੈ। ਫਿਲਹਾਲ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਦੋਸ਼ੀ ਹਰਸ਼ਦੀਪ ਖਿਲਾਫ ਆਈ.ਪੀ.ਸੀ ਦੀ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ।