ਲੁਧਿਆਣਾ : ਇਕਲੌਤੇ ਪੁੱਤ ਦੀ ਮੌਤ ਦੀ ਖਬਰ ਫੋਨ ‘ਤੇ ਸੁਣ ਕੇ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

0
143

ਲੁਧਿਆਣਾ | ਸ਼ਾਮ ਤਕ ਵੀ ਜਦੋਂ ਨੌਜਵਾਨ ਘਰ ਨਹੀਂ ਪੁੱਜਾ ਤਾਂ ਮਾਪਿਆਂ ਨੇ ਉਸ ਨੂੰ ਫੋਨ ਕੀਤਾ। ਫੋਨ ਚੁੱਕਣ ‘ਤੇ ਰਾਹਗੀਰ ਨੇ ਆਖਿਆ ਕਿ ਤੁਹਾਡਾ ਪੁੱਤ ਦੁਨੀਆ ਵਿਚ ਨਹੀਂ ਰਿਹਾ, ਉਸ ਦਾ ਐਕਸੀਡੈਂਟ ਹੋ ਗਿਆ ਹੈ, ਇਹ ਸੁਣ ਕੇ ਪੂਰੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਗਿਆ। ਵਿਅਕਤੀ ਨੇ ਦੱਸਿਆ ਕਿ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਬਸੰਤ ਨਗਰ ਪ੍ਰਤਾਪ ਸਿੰਘ ਵਾਲਾ ਦੇ ਰਹਿਣ ਵਾਲੇ ਹਰਦੀਪ ਸਿੰਘ 25 ਸਾਲ ਵਜੋਂ ਹੋਈ ਹੈ। ਹਰਦੀਪ ਦੀਆਂ ਤਿੰਨ ਭੈਣਾਂ ਹਨ ਤੇ ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ। ਤਫਤੀਸ਼ੀ ਅਫਸਰ ਜੀਤੁ ਕੁਮਾਰ ਨੇ ਦੱਸਿਆ ਕਿ ਹਰਦੀਪ ਇਲਾਕੇ ਦੇ ਇਕ ਘਰ ‘ਚ ਪੇਂਟ ਦਾ ਕੰਮ ਕਰ ਰਿਹਾ ਸੀ। ਸ਼ਾਮ ਵੇਲੇ ਜਦੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਘਰ ਵੱਲ ਜਾਣ ਲੱਗਾ ਤਾਂ ਪਿੰਡ ਖਹਿਰਾ ਨੇੜੇ ਉਸ ਨੂੰ ਤੇਜ਼ ਰਫ਼ਤਾਰ ਵਾਹਨ ਨੇ ਟੱਕਰ ਮਾਰ ਦਿੱਤੀ।

ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਵੀ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ਵਿਚ ਥਾਣਾ ਲਾਡੋਵਾਲ ਦੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਫੁੱਲ ਚੰਦ ਦੇ ਬਿਆਨ ਉਪਰ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।