ਲੁਧਿਆਣਾ : ਨਾਜਾਇਜ਼ ਧੰਦਾ ਕਰਦੇ ਪਤੀ-ਪਤਨੀ ਗ੍ਰਿਫਤਾਰ, ਪਿਓ ਤੇ ਭਰਾ ਪਹਿਲਾਂ ਦੀ ਚਿੱਟੇ ਦੇ ਕੇਸ ‘ਚ ਕੱਟ ਰਹੇ ਸਜ਼ਾ

0
548

ਲੁਧਿਆਣਾ | STF ਲੁਧਿਆਣਾ ਰੇਂਜ ਪੁਲਿਸ ਨੇ ਕਾਰ ਸਵਾਰ ਪਤੀ-ਪਤਨੀ ਨੂੰ 2 ਕਿੱਲੋ 100 ਗ੍ਰਾਮ ਹੈਰੋਇਨ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀਐਸਪੀ ਦਵਿੰਦਰ ਚੌਧਰੀ ਨੇ ਦੱਸਿਆ ਕਿ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਨਾਕਾਬੰਦੀ ਦੌਰਾਨ ਇਕ ਵਰਨਾ ਕਾਰ ਸਵਾਰ ਜੋੜੇ ਨੂੰ ਫੜਿਆ। ਉਨ੍ਹਾਂ ਕਿਹਾ ਕਿ ਦੋਵੇਂ ਕਈ ਸਾਲਾਂ ਤੋਂ ਹੈਰੋਇਨ ਵੇਚਣ ਦਾ ਨਾਜਾਇਜ਼ ਧੰਦਾ ਕਰਦੇ ਆ ਰਹੇ ਹਨ ਅਤੇ ਇਨ੍ਹਾਂ ਉਪਰ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਆਰੋਪੀਆਂ ਦੀ ਪਛਾਣ ਸੁਰੇਸ਼ ਕੁਮਾਰ ਅਤੇ ਮਨੀਸ਼ਾ ਵਾਸੀ ਲੁਧਿਆਣਾ ਵਜੋਂ ਹੋਈ ਹੈ।

ਉਨ੍ਹਾ ਦੱਸਿਆ ਕਿ ਆਰੋਪਣ ਮਨੀਸ਼ਾ ਦਾ ਪਿਤਾ ਅਤੇ ਭਰਾ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹਨ।
ਦਵਿੰਦਰ ਚੌਧਰੀ ਨੇ ਕਿਹਾ ਕਿ ਆਰੋਪੀਆਂ ਖਿਲਾਫ ਥਾਣਾ ਐਸਟੀਐਫ ਮੋਹਾਲੀ ਵਿਖੇ NDPS ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਇੰਨੀ ਭਾਰੀ ਮਾਤਰਾ ਵਿਚ ਹੈਰੋਇਨ ਕਿੱਥੋਂ ਲਿਆਉਂਦੇ ਸਨ ਅਤੇ ਕਿੱਥੇ-ਕਿੱਥੇ ਵੇਚਦੇ ਸਨ।

ਤੇ ਓਧਰ ਦੂਜੇ ਪਾਸੇ ਜੇਕਰ ਸੂਤਰਾਂ ਦੀ ਮੰਨੀਏ ਤਾਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ ਸਾਢੇ ਦੱਸ ਕਰੋੜ ਰੁਪਏ ਦੇ ਨੇੜੇ ਤੇੜੇ ਦੱਸੀ ਜਾਂਦੀ ਹੈ।