&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong>ਪਿੰਡ ਜਰਖੜ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀ ਗੋਲਕ ’ਤੇ ਕਬਜ਼ਾ ਕਰਨ ਆਏ ਡੇਢ ਦਰਜਨ ਤੋਂ ਵੱਧ ਵਿਅਕਤੀਆਂ ਨੇ ਪੁਰਾਣੇ ਤਾਲੇ ਤੋੜ ਕੇ ਨਵੇਂ ਲਾ ਦਿੱਤੇ। ਜਦੋਂ ਲੋਕ ਇਕੱਠੇ ਹੋ ਗਏ ਤਾਂ ਮੁਲਜ਼ਮਾਂ ਨੇ ਹੰਗਾਮਾ ਕੀਤਾ ਅਤੇ ਕਈ ਰਾਉਂਡ ਫਾਇਰ ਕੀਤੇ। ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਵਾਲ਼-ਵਾਲ਼ ਬਚ ਗਏ। ਇਸ ਤੋਂ ਬਾਅਦ ਮੁਲਜ਼ਮਾਂ ਨੇ ਬਾਹਰ ਖੜ੍ਹੇ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਉੱਥੇ ਲੱਗੇ ਸੀਸੀਟੀਵੀ ਅਤੇ ਡੀਵੀਆਰ ਚੋਰੀ ਕਰ ਲਏ ਅਤੇ ਫ਼ਰਾਰ ਹੋ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ 5 ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਪੁਲਿਸ 15 ਹੋਰ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਇਨ੍ਹਾਂ ਖ਼ਿਲਾਫ਼ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਸਰੂਪ ਸਿੰਘ ਵਾਸੀ ਪਿੰਡ ਜਰਖੜ&comma; ਪਾਲ ਸਿੰਘ&comma; ਗਗਨਦੀਪ ਸਿੰਘ ਵਾਸੀ ਪਿੰਡ ਲਲਤੋਂ ਖੁਰਦ&comma; ਹਰਬੰਸ ਸਿੰਘ ਵਾਸੀ ਪਿੰਡ ਜੱਸੋਵਾਲ ਅਤੇ ਅਜੈਪਾਲ ਸਿੰਘ ਗਰੇਵਾਲ ਵਾਸੀ ਧੰਦਰਾਂ ਵਜੋਂ ਹੋਈ ਹੈ। ਪੁਲਿਸ ਵੱਲੋਂ ਪਿੰਡ ਜਰਖੜ ਦੇ ਵਸਨੀਕ ਸੁਰਿੰਦਰ ਸਿੰਘ ਸ਼ਿੰਦੀ&comma; ਬਲਜੀਤ ਸਿੰਘ&comma; ਮਾਸਟਰ ਸ਼ਿੰਗਾਰਾ ਸਿੰਘ ਅਤੇ ਉਨ੍ਹਾਂ ਦੇ 12 ਅਣਪਛਾਤੇ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਸ਼ਨੀਵਾਰ ਨੂੰ ਦੁਪਹਿਰ 2 ਵਜੇ ਗੁਰਦੁਆਰੇ ਵਿੱਚ ਹੋਏ ਦਾਖ਼ਲ<&sol;strong><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਿੰਡ ਘਾਂਗਸ ਵਾਸੀ ਜ਼ੋਰਾਵਰ ਸਿੰਘ ਦੀ ਸ਼ਿਕਾਇਤ ’ਤੇ ਪਾਇਲ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਸ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਉਹ ਪਿੰਡ ਜਰਖੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਮੰਜੀ ਸਾਹਿਬ ਵਿੱਚ ਹੈੱਡ ਗ੍ਰੰਥੀ ਵਜੋਂ ਕੰਮ ਕਰਦਾ ਹੈ। ਹਥਿਆਰਬੰਦ ਦੋਸ਼ੀ ਸ਼ਨੀਵਾਰ ਦੁਪਹਿਰ 2 ਵਜੇ ਗੁਰਦੁਆਰਾ ਸਾਹਿਬ &&num;8216&semi;ਚ ਦਾਖ਼ਲ ਹੋਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਬਜ਼ਾ ਕਰਨ ਆਏ ਲੋਕਾਂ ਨੇ ਉਨ੍ਹਾਂ ਗੋਲਕ ਦੇ ਪੁਰਾਣੇ ਤਾਲੇ ਕੱਟ ਕੇ ਨਵੇਂ ਲਾਏ। ਮੁੱਖ ਦਫਤਰ ਨੂੰ ਤਾਲਾ ਲਗਾ ਕੇ ਗੁਰਦੁਆਰਾ ਸਾਹਿਬ &&num;8216&semi;ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਰੌਲ਼ਾ ਪੈਣ ਤੋਂ ਬਾਅਦ ਇਕੱਠੇ ਹੋਏ ਲੋਕਾਂ ਨੂੰ ਦੇਖ ਕੇ ਉਨ੍ਹਾਂ &&num;8216&semi;ਚੋਂ ਇਕ ਨੇ ਜਨਰਲ ਸਕੱਤਰ ਜਰਨੈਲ ਸਿੰਘ ਨੂੰ ਨਿਸ਼ਾਨਾ ਬਣਾ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲ਼ੀ ਚਲਾ ਦਿੱਤੀ। ਪਰ ਉਹ ਵਾਲ-ਵਾਲ ਬਚ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ੋਰਾਵਰ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਬਾਹਰ ਗਏ ਨਿਹੰਗਾਂ ਨੇ ਕਈ ਰਾਊਂਡ ਫਾਇਰ ਕੀਤੇ। ਮੁਲਜ਼ਮਾਂ ਨੇ ਬਾਹਰ ਖੜ੍ਹੇ ਵਾਹਨਾਂ ਦੀ ਭੰਨਤੋੜ ਕੀਤੀ&comma; ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਅਤੇ ਡੀਵੀਆਰ ਚੋਰੀ ਕਰ ਲਏ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ <strong>https&colon;&sol;&sol;bit&period;ly&sol;3Iay74n<&sol;strong> &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;