ਲੁਧਿਆਣਾ : ਕਲਯੁਗੀ ਚਾਚਾ ਹੀ ਭਤੀਜੀ ਨੂੰ ਬਣਾਉਂਦਾ ਰਿਹਾ ਹਵਸ ਦਾ ਸ਼ਿਕਾਰ, ਕਰਦਾ ਰਿਹਾ ਕੁੱਟਮਾਰ

0
156

ਲੁਧਿਆਣਾ | ਇਥੋਂ ਇਕ ਸ਼ਰਮਸਾਰ ਕਰਦੀ ਘਟਨਾ ਸਾਹਮਣੇ ਆਈ ਹੈ। ਰਿਸ਼ਤਿਆਂ ਨੂੰ ਤਾਰ-ਤਾਰ ਕਰਦਿਆਂ ਇਕ ਕਲਯੁਗੀ ਚਾਚਾ ਆਪਣੀ ਹੀ ਨਾਬਾਲਿਗ ਭਤੀਜੀ ਨੂੰ ਹਵਸ ਦਾ ਸ਼ਿਕਾਰ ਬਣਾਉਂਦਾ ਰਿਹਾ। ਮੁਲਜ਼ਮ ਨੇ ਭਤੀਜੀ ਨੂੰ ਧਮਕਾਇਆ ਕਿ ਜੇ ਉਸ ਨੇ ਕਿਸੇ ਨੂੰ ਇਸ ਬਾਰੇ ਕੁਝ ਵੀ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਚਾਚੇ ਦੇ ਜ਼ੁਲਮ ਦਾ ਸ਼ਿਕਾਰ ਹੋਈ ਪੀੜੜਾ ਦੀ ਬਰਦਾਸ਼ਤ ਦੀ ਹੱਦ ਟੁੱਟੀ ਤਾਂ ਉਸਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਚਾਚੇ ਦੀ ਘਿਨਾਉਣੀ ਕਰਤੂਤ ਬਾਰੇ ਦੱਸਿਆ। ਉਕਤ ਮਾਮਲੇ ਦੀ ਸ਼ਿਕਾਇਤ ਮਿਲਣ ਮਗਰੋਂ ਥਾਣਾ ਜਮਾਲਪੁਰ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਮੁਤਾਬਕ ਕਰੀਬ ਸਾਢੇ 11 ਸਾਲ ਦੀ ਪੀੜਤ ਲੜਕੀ ਦੀ ਮਾਂ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਉਸਦਾ ਪਿਤਾ ਕਿਸੇ ਕੇਸ ਵਿਚ ਲੁਧਿਆਣਾ ਸੈਂਟਰਲ ਜੇਲ੍ਹ ‘ਚ ਬੰਦ ਹੈ। ਮਾਪਿਆਂ ਦੀ ਗ਼ੈਰ-ਮੌਜੂਦਗੀ ਵਿਚ ਇਹ ਨਾਬਾਲਿਗ ਲੜਕੀ ਆਪਣੀ ਪੜਦਾਦੀ ਨਾਲ ਜਮਾਲਪੁਰ ਅਵਾਣਾ ‘ਚ ਹੀ ਰਹਿ ਰਹੀ ਸੀ। ਜਦੋਂ ਪੀੜਤ ਦੀ ਛੋਟੀ ਚਾਚੀ ਉਸਨੂੰ ਮਿਲਣ ਆਈ ਤਾਂ ਉਸਨੇ ਉਸਨੂੰ ਦੱਸਿਆ ਕਿ ਉਸਦਾ ਵੱਡਾ ਚਾਚਾ ਉਸ ਨਾਲ ਕੁੱਟਮਾਰ ਕਰਦਾ ਹੈ।

ਪੀੜਤਾ ਮੁਤਾਬਕ ਪਿਛਲੇ ਕਰੀਬ 1 ਮਹੀਨੇ ਤੋਂ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਂਦਾ ਰਿਹਾ। ਮੁਲਜ਼ਮ ਨੇ ਉਸਨੂੰ ਧਮਕਾਇਆ ਕਿ ਜੇਕਰ ਉਸਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਜਾਨੋਂ ਮਾਰ ਦੇਵੇਗਾ। ਨਾਬਾਲਿਗਾ ਦੀ ਚਾਚੀ ਦੇ ਬਿਆਨਾਂ ਉੱਪਰ ਪੁਲਿਸ ਨੇ ਮੁਲਜ਼ਮ ਖਿਲਾਫ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ