<p><strong>ਚੰਡੀਗੜ੍ਹ&comma; 12 ਜਨਵਰੀ &vert; <&sol;strong>ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ&comma; ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਰਿੰਦੇ ਅਸ਼ੋਕ ਕੁਮਾਰ ਨੂੰ 6 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਕੇਸ ਵਿਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸ ਦੇ ਕਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।<&sol;p>&NewLine;<p>ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਕੇਸ਼ ਕੁਮਾਰ ਵਾਸੀ ਪਿੰਡ ਕੁਹਾੜਾ&comma; ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ &OpenCurlyQuote;ਤੇ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਆਪਣੇ ਨਵੇਂ ਖਰੀਦੇ ਪਲਾਟ ਦਾ ਇੰਤਕਾਲ ਕਰਵਾਉਣ ਅਤੇ ਉਸ ਪਲਾਟ ਉੱਪਰ ਕਰਜ਼ਾ ਲੈਣ ਸਬੰਧੀ ਫਰਦਾਂ ਦੀਆਂ ਕਾਪੀਆਂ ਲੈਣ ਬਦਲੇ ਉਕਤ ਪਟਵਾਰੀ ਅਤੇ ਉਸ ਦੇ ਕਰਿੰਦੇ ਨੇ ਉਸ ਤੋਂ 6 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।<&sol;p>&NewLine;<p>ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨੇ ਜਾਲ ਵਿਛਾ ਕੇ ਪਟਵਾਰੀ ਚਮਕੌਰ ਸਿੰਘ ਦੇ ਪ੍ਰਾਈਵੇਟ ਸਹਾਇਕ ਅਸ਼ੋਕ ਕੁਮਾਰ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਦਫ਼ਤਰ ਤੋਂ ਫ਼ਰਾਰ ਹੋਏ ਸਹਿ-ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ&comma; ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।<&sol;p>&NewLine;<p><strong>ਲਿੰਕ &&num;8216&semi;ਤੇ ਕਲਿੱਕ ਕਰਕੇ ਵੇਖੋ ਵੀਡੀਓ<&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;261000580354950">https&colon;&sol;&sol;www&period;facebook&period;com&sol;punjabibulletinworld&sol;videos&sol;261000580354950<&sol;a><&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;