ਲੁਧਿਆਣਾ : ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, 50 ਇਲੈਕਟ੍ਰਾਨਿਕ ਸਕੂਟਰ ਸੜ ਕੇ ਸੁਆਹ

0
352

ਲੁਧਿਆਣਾ, 29 ਦਸੰਬਰ | ਬਸਤੀ ਜੋਧੇਵਾਲ ਨੇੜੇ ਇਕ ਦੋ ਪਹੀਆ ਵਾਹਨਾਂ ਦੇ ਸ਼ੋਅਰੂਮ ‘ਚ ਦੇਰ ਰਾਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਇੰਨੀ ਭਿਆਨਕ ਸੀ ਜਿਸ ਕਾਰਨ 50 ਦੇ ਕਰੀਬ ਇਲੈਕਟ੍ਰਾਨਿਕ ਸਕੂਟਰ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਆਸਪਾਸ ਰਹਿੰਦੇ ਲੋਕਾਂ ਨੇ ਤੁਰੰਤ ਫ਼ਾਇਰ ਬ੍ਰਿਗੇਡ ਅਤੇ ਸ਼ੋਅਰੂਮ ਮਾਲਕਾਂ ਨੂੰ ਸੂਚਿਤ ਕੀਤਾ।

ਇਸ ਮੌਕੇ ਸ਼ੋਅਰੂਮ ਦੇ ਮਾਲਕ ਅਸ਼ਵਨੀ ਗੋਇਲ ਨੇ ਦੱਸਿਆ ਕਿ ਅੱਗ ਲੱਗਣ ਕਾਰਨ 125 ਦੇ ਕਰੀਬ ਸਕੂਟਰ ਸੜ ਕੇ ਸੁਆਹ ਹੋ ਗਏ, ਜਿਸ ਕਾਰਨ 2 ਕਰੋੜ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ। ਉਸ ਨੇ ਦੱਸਿਆ ਕਿ ਭਿਆਨਕ ਅੱਗ ਕਾਰਨ ਮੌਕੇ ‘ਤੇ ਪਿਆ ਲੈਪਟਾਪ, ਕੰਪਿਊਟਰ ਅਤੇ ਫਰਨੀਚਰ ਆਦਿ ਵੀ ਸੜ ਕੇ ਸੁਆਹ ਹੋ ਗਿਆ। ਅਸ਼ਵਨੀ ਗੋਇਲ ਮੁਤਾਬਕ ਅੱਗ ਬਿਜਲੀ ਦੀ ਸਪਾਰਕਿੰਗ ਜਾਂ ਜ਼ਿਆਦਾ ਵੋਲਟੇਜ ਕਾਰਨ ਲੱਗੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਸ਼ੋਅਰੂਮ ਦੇ ਮਾਲਕ ਅਸ਼ਵਨੀ ਗੋਇਲ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਇਲੈਕਟ੍ਰਾਨਿਕ ਸਕੂਟਰ ਦੀ ਬੈਟਰੀ ਫਟਣ ਕਾਰਨ ਇੱਕ ਤੋਂ ਬਾਅਦ ਇੱਕ ਸੈਂਕੜੇ ਜ਼ੋਰਦਾਰ ਧਮਾਕੇ ਹੋਏ। ਉਨ੍ਹਾਂ ਦੱਸਿਆ ਕਿ ਅੱਜ ਤੜਕੇ 3:45 ਵਜੇ ਦੇ ਕਰੀਬ ਹੈ। ਇਸ ਦੌਰਾਨ ਮੌਕੇ ‘ਤੇ ਕੋਈ ਵੀ ਸਟਾਫ਼ ਨਾ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।