ਲੁਧਿਆਣਾ : ਪ੍ਰਵਾਸੀ ਪੰਜਾਬੀਆਂ ਨੇ ਦੋ ਪੰਜਾਬੀ ਨੌਜਵਾਨਾਂ ਨੂੰ ਬੇਰਹਿਮੀ ਨਾਲ ਕੁੱਟਿਆ, ਮੋਬਾਈਲ ਖੋਹਣ ਦਾ ਲਾਇਆ ਦੋਸ਼

0
446

ਲੁਧਿਆਣਾ। ਲੁਧਿਆਣਾ ਵਿਚ 10-12 ਪ੍ਰਵਾਸੀਆਂ ਵਲੋਂ 2 ਪੰਜਾਬੀ ਨੌਜਵਾਨਾਂ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਇਆ ਹੈ। ਕੁੱਟਮਾਰ ਇੰਨੀ ਬੇਰਹਿਮੀ ਨਾਲ ਕੀਤੀ ਜਾ ਰਹੀ ਹੈ ਕਿ ਦੇਖ ਕੇ ਰੂਹ ਕੰਬ ਜਾਵੇਗੀ। ਪ੍ਰਵਾਸੀ ਪੰਜਾਬੀਆਂ ਦਾ ਦੋਸ਼ ਹੈ ਕਿ ਇਨ੍ਹਾਂ ਪੰਜਾਬੀ ਨੌਜਵਾਨਾਂ ਨੇ ਉਨ੍ਹਾਂ ਦਾ ਮੋਬਾਈਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ ਹੈ।

ਹੈਰਾਨੀ ਵਾਲੀ ਗੱਲ ਹੈ ਕਿ ਇਨ੍ਹਾਂ ਪੰਜਾਬੀ ਨੌਜਵਾਨਾਂ ਨੂੰ ਬਚਾਉਣ ਲਈ ਕੋਈ ਵੀ ਅੱਗੇ ਨਹੀਂ ਆ ਰਿਹਾ ਸੀ। ਕਾਫੀ ਦੇਰ ਤੱਕ ਇਨ੍ਹਾਂ ਨੌਜਵਾਨਾਂ ਨਾਲ ਕੁੱਟਮਾਰ ਹੁੰਦੀ ਰਹੀ, ਪਰ ਪੁਲਿਸ ਵਾਲਿਆਂ ਨੂੰ ਕਿਸੇ ਨੇ ਵੀ ਘਟਨਾ ਦੀ ਜਾਣਕਾਰੀ ਨਹੀਂ ਦਿੱਤੀ।