ਲੁਧਿਆਣਾ : ਮੁਥੂਟ ਫਾਈਨਾਂਸ ਦੇ ਦਫਤਰ ‘ਚ ਲੁੱਟ ਦੀ ਵਾਰਦਾਤ, ਮੈਨੇਜਰ ਨੂੰ ਮਾਰੀ ਗੋਲੀ, ਫੈਲੀ ਦਹਿਸ਼ਤ

0
1444

ਲੁਧਿਆਣਾ | ਅੱਜ ਸਵੇਰੇ ਕਰੀਬ 10.30 ਵਜੇ ਲੁਧਿਆਣਾ ਦੇ ਸੁੰਦਰ ਨਗਰ ‘ਚ ਸਥਿਤ ਮੁਥੂਟ ਫਾਈਨਾਂਸ ਦੇ ਦਫਤਰ ‘ਚ ਲੁੱਟ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਲੁਟੇਰਿਆਂ ਨੇ ਮੈਨੇਜਰ ਨੂੰ ਗੋਲੀ ਮਾਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਫਾਇਰਿੰਗ ਦੌਰਾਨ ਇਕ ਲੁਟੇਰੇ ਦੀ ਮੌਤ ਹੋ ਗਈ ਹੈ। ਹਾਲਾਂਕਿ ਅਧਿਕਾਰਕ ਤੌਰ ‘ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਘਟਨਾ ‘ਚ ਮੈਨੇਜਰ ਵੀ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਮੁਥੂਟ ਫਾਈਨਾਂਸ ਦੇ ਨਾਲ ਹੀ ਯੂਨੀਅਨ ਬੈਂਕ ਦੀ ਸ਼ਾਖਾ ਵੀ ਹੈ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਘਟਨਾ ਦੌਰਾਨ ਬੈਂਕ ਦੇ ਗਾਰਡ ਨੇ ਜਵਾਬੀ ਗੋਲੀਬਾਰੀ ਕੀਤੀ, ਜਿਸ ਕਾਰਨ 2 ਲੁਟੇਰੇ ਫਰਾਰ ਹੋ ਗਏ, ਜਦਕਿ ਇੱਕ ਲੁਟੇਰਾ ਕਾਬੂ ਕਰ ਲਿਆ ਗਿਆ। ਸੂਚਨਾ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚੀ ਤੇ ਲੁਟੇਰੇ ਨੂੰ ਹਿਰਾਸਤ ‘ਚ ਲੈ ਲਿਆ ਗਿਆ।

ਜਾਣਕਾਰੀ ਮੁਤਾਬਕ ਸਵੇਰੇ ਕਰੀਬ ਸਾਢੇ 10 ਵਜੇ 3 ਲੁਟੇਰੇ ਮੁਥੂਟ ਫਾਈਨਾਂਸ ਦੇ ਦਫਤਰ ‘ਚ ਦਾਖਲ ਹੋਏ। ਉਥੇ ਉਨ੍ਹਾਂ ਨੇ ਬੰਦੂਕ ਦੀ ਨੋਕ ‘ਤੇ ਸਾਰਿਆਂ ਨੂੰ ਬੰਦੀ ਬਣਾ ਲਿਆ ਤੇ ਲੁੱਟਮਾਰ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਮੈਨੇਜਰ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਨਜ਼ਦੀਕੀ ਬੈਂਕ ਦੇ ਗਾਰਡ ਨੇ ਬਾਹਰੋਂ ਗੋਲੀਆਂ ਚਲਾ ਦਿੱਤੀਆਂ। ਲੁਟੇਰੇ ਭੱਜਣ ਲੱਗੇ ਤਾਂ ਲੋਕਾਂ ਨੇ ਇੱਕ ਲੁਟੇਰੇ ਨੂੰ ਫੜ ਲਿਆ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ