ਲੁਧਿਆਣਾ | ਸੂਬਾ ਸਰਕਾਰ ਕੇਂਦਰੀ ਹੁਨਰ ਵਿਕਾਸ ਤੇ ਉਦਮਤਾ ਮੰਤਰਾਲੇ ਦੇ ਸਹਿਯੋਗ ਨਾਲ ਲੁਧਿਆਣਾ-ਦਿੱਲੀ ਹਾਈਵੇਅ ਦੋਰਾਹਾ ਵਿਖੇ 27 ਏਕੜ ਜ਼ਮੀਨ ’ਤੇ ਉੱਤਰੀ ਭਾਰਤ ਦਾ ਪਹਿਲਾ ਅੰਤਰਰਾਸ਼ਟਰੀ ਡਰਾਈਵਿੰਗ ਸਿਖਲਾਈ ਕੇਂਦਰ ਸਥਾਪਤ ਕਰੇਗੀ। ਇਸ ਲਈ ਪੰਜਾਬ ਸਰਕਾਰ ਵੱਲੋਂ ਜ਼ਮੀਨ ਮੁਫ਼ਤ ਦਿੱਤੀ ਗਈ ਹੈ। ਇਸ ਉੱਪਰ 32.86 ਕਰੋੜ ਰੁਪਏ ਰਾਸ਼ੀ ਵਿਚ 15.23 ਕਰੋੜ ਰੁਪਏ ਪੂੰਜੀ ਨਿਵੇਸ਼ ਤੇ ਹੋਰ ਖਰਚੇ ਕੇਂਦਰ ਸਰਕਾਰ ਵੱਲੋਂ ਇਕ ਸਾਲ ਵਿਚ ਖਰਚ ਕੀਤੇ ਜਾਣਗੇ।
ਜਾਣਕਾਰੀ ਦਿੰਦਿਆਂ ਤਕਨੀਤੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਦੇ ਡਾਇਰੈਕਟਰ ਡੀਪੀਐਸ ਖਰਬੰਦਾ ਤੇ ਡਿਪਟੀ ਡਾਇਰੈਕਟਰ ਜਨਰਲ ਸੰਧਿਆ ਸਲਵਾਨ ਨੇ ਕਿਹਾ ਕਿ ਦੇਸ਼ ਵਿਚ ਤਜਰਬੇਕਾਰ ਤੇ ਸਿੱਖਿਅਤ ਡਰਾਈਵਰਾਂ ਦੀ ਭਾਰੀ ਮੰਗ ਹੈ। ਇਸ ਲਈ ਪੰਜਾਬ ਸਰਕਾਰ ਕੇਂਦਰੀ ਹੁਨਰ ਵਿਕਾਸ ਤੇ ਉਦਮਤਾ ਮੰਤਰਾਲੇ ਦੇ ਸਹਿਯੋਗ ਨਾਲ ਲੁਧਿਆਣਾ-ਦਿੱਲੀ ਹਾਈਵੇਅ ਦੋਰਾਹਾ ਵਿਖੇ 27 ਏਕੜ ਜ਼ਮੀਨ ’ਤੇ ਉੱਤਰੀ ਭਾਰਤ ਦਾ ਪਹਿਲਾ ਅੰਤਰਰਾਸ਼ਟਰੀ ਡਰਾਈਵਿੰਗ ਸਿਖਲਾਈ ਕੇਂਦਰ ਸਥਾਪਤ ਕਰੇਗੀ।
ਡਰਾਈਵਿੰਗ ਟੈਸਟ ਪੂਰਾ ਕਰਨ ਵਾਲਿਆਂ ਨੂੰ ਅੰਤਰਰਾਸ਼ਟਰੀ ਲਾਇਸੈਂਸ ਪ੍ਰਾਪਤ ਕਰਨ ਲਈ ਵੀ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਇੰਸਟੀਚਿਊਟ ਵਿਚ ਸ਼ਾਨਦਾਰ ਕਲਾਸਰੂਮ, ਅਧਿਆਪਨ ਸਟਾਫ, ਟੈਸਟਿੰਗ ਉਪਕਰਨ, ਸਿਖਲਾਈ ਵਾਹਨ, ਵਰਕਸ਼ਾਪ, ਲੈਬ, ਲਾਇਬ੍ਰੇਰੀ, ਟਰੈਕ ਤੇ ਡਰਾਈਵਿੰਗ ਰੇਂਜ, ਕੰਟਰੋਲ ਰੂਮ ਤੇ ਸਿਮੂਲੇਟਰ ਹੋਣਗੇ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਿਖਲਾਈ ਸੰਸਥਾ ਲਈ ਪੰਜਾਬ ਸਰਕਾਰ ਵੱਲੋਂ ਜ਼ਮੀਨ ਮੁਫ਼ਤ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਸੰਸਥਾ ਇਕ ਸਾਲ ਵਿਚ 3600 ਨੌਜਵਾਨਾਂ ਨੂੰ ਲਾਈਟ ਟ੍ਰਾਂਸਪੋਰਟ ਵ੍ਹੀਕਲ ਤੇ ਹੈਵੀ ਵ੍ਹੀਕਲ ਵਾਹਨਾਂ, ਭਾਰੀ ਉਪਕਰਨਾਂ ਦੇ ਸੰਚਾਲਕਾਂ ਤੇ ਮਕੈਨਿਕਾਂ ਦੀ ਸਿਖਲਾਈ ਦੇਵੇਗੀ।







































