ਲੁਧਿਆਣਾ, 2 ਨਵੰਬਰ| ਲੁਧਿਆਣਾ ਦੇ ਗੁਰਦੇਵ ਨਗਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸੇਵਾ ਮੁਕਤ ਜ਼ਿਲ੍ਹਾ ਅਟਾਰਨੀ ਨੇ ਆਪਣੀ ਪਤਨੀ ਦੇ ਸਿਰ ‘ਚ ਦਾਤ ਮਾਰ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਿਸ ਉਨ੍ਹਾਂ ਦੇ ਬੇਟੇ ਦੀ ਉਤੇ ਸ਼ਿਕਾਇਤ ‘ਤੇ ਕਾਰਵਾਈ ਕਰ ਰਹੀ ਹੈ।
ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨੇ ਦੱਸਿਆ ਕਿ ਸੇਵਾ ਮੁਕਤ ਡੀਏ ਹਰਚਰਨ ਸਿੰਘ (85) ਆਪਣੀ ਪਤਨੀ ਮਨਜੀਤ ਕੌਰ ਨਾਲ ਗੁਰਦੇਵ ਨਗਰ ਇਲਾਕੇ ਵਿੱਚ ਰਹਿ ਰਿਹਾ ਸੀ। ਬੁੱਧਵਾਰ ਨੂੰ ਦੁਪਹਿਰ ਤੋਂ ਬਾਅਦ ਦੋਵਾਂ ਵਿਚਕਾਰ ਹੋਏ ਝਗੜੇ ਦੌਰਾਨ ਹਰਚਰਨ ਸਿੰਘ ਨੇ ਆਪਣੀ ਪਤਨੀ ਮਨਜੀਤ ਕੌਰ ਦੇ ਸਿਰ ਵਿੱਚ ਦਾਤ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਚੌਕੀ ਇੰਚਾਰਜ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਾਰੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮੌਤ ਦੇ ਕਾਰਨ ਕੀ ਹਨ, ਇਸਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਅਤੇ ਮ੍ਰਿਤਕਾ ਦੇ ਬੇਟੇ ਦੀ ਸ਼ਿਕਾਇਤ ‘ਤੇ ਪੁਲਿਸ ਜਲਦੀ ਹੀ ਮਾਮਲਾ ਦਰਜ ਕਰੇਗੀ।