ਲੁਧਿਆਣਾ : ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਦੇ ਜੱਦੀ ਪਿੰਡ ਆਉਣਗੇ CM ਭਗਵੰਤ ਮਾਨ

0
154

ਲੁਧਿਆਣਾ | ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਰਸੀ ‘ਤੇ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ। ਸ਼ਹੀਦ ਕਰਤਾਰ ਸਿੰਘ ਸਰਾਭਾ ਨੇ 19 ਸਾਲ ਦੀ ਉਮਰ ਵਿੱਚ ਫਾਂਸੀ ਨੂੰ ਚੁੰਮਿਆ ਸੀ। ਬੁੱਧਵਾਰ ਨੂੰ ਉਨ੍ਹਾਂ ਦਾ 107ਵਾਂ ਸ਼ਹੀਦੀ ਦਿਹਾੜਾ ਹੈ। ਜੱਦੀ ਪਿੰਡ ਸਰਾਭਾ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਦੇਣ ਲਈ ਆਉਣਗੇ ਅਤੇ ਉਹ ਸ਼ਹੀਦੀ ਦਿਵਸ ਨੂੰ ਸਮਰਪਿਤ ਖੇਡ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਦੂਜੇ ਪਾਸੇ ਪੱਤਰਕਾਰਾਂ ਨੂੰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦੇ ਦਫ਼ਤਰ ਤੋਂ ਅਜੀਬੋ-ਗਰੀਬ ਸੱਦਾ ਪੱਤਰ ਮਿਲਿਆ ਹੈ। ਜਿਸ ਚ ਕਿਹਾ ਗਿਆ ਹੈ ਕਿ ਕਿਰਪਾ ਕਰਕੇ ਕਵਰ ਕਰੋ ਪਰ ਇਹ ਵੀ ਕਿਹਾ ਗਿਆ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਮੀਡੀਆ ਵਾਲਿਆਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰ ਅਤੇ ਜੱਦੀ ਘਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਹਨਾਂ ਸਥਾਨਾਂ ਦੇ ਲਾਈਵ ਵੀਡੀਓ ਲਿੰਕ ਅਤੇ ਫੋਟੋਆਂ ਡੀਪੀਆਰਓ ਤੋਂ ਉਪਲਬਧ ਕਰਵਾਈਆਂ ਜਾਣਗੀਆਂ। ਹਾਲਾਂਕਿ ਬਾਅਦ ‘ਚ ਲੋਕ ਸੰਪਰਕ ਦਫਤਰ ਨੇ ਆਪਣੇ ਫੈਸਲੇ ਤੋਂ ਯੂ-ਟਰਨ ਲੈ ਲਿਆ।