ਲੁਧਿਆਣਾ : ਡੇਢ ਮਹੀਨੇ ਪਹਿਲਾਂ ਇਟਲੀ ਗਏ ਨੌਜਵਾਨ ਦੀ ਹਾਦਸੇ ‘ਚ ਮੌਤ, ਪਰਿਵਾਰ ‘ਤੇ ਡਿੱਗਾ ਦੁੱਖਾਂ ਦਾ ਪਹਾੜ

0
263

ਲੁਧਿਆਣਾ, 22 ਅਕਤੂਬਰ | ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ‘ਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਰਮਵੀਰ ਸਿੰਘ (24) ਪੁੱਤਰ ਮੇਜਰ ਸਿੰਘ ਪਿੰਡ ਸਲੌਦੀ, ਲੁਧਿਆਣਾ ਵਜੋਂ ਹੈ। ਮ੍ਰਿਤਕ ਡੇਢ ਮਹੀਨਾ ਪਹਿਲਾਂ ਰੋਜ਼ੀ ਰੋਟੀ ਖ਼ਾਤਰ ਇਟਲੀ ਗਿਆ ਸੀ।

ਮ੍ਰਿਤਕ ਦੇ ਭਰਾ ਲਖਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਭਰਾ ਪਰਮਵੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ‘ਤੇ ਜਾ ਰਿਹਾ ਸੀ l ਜਦੋਂ ਉਹ ਆਪਣੇ ਤਿੰਨ ਹੋਰ ਦੋਸਤਾਂ ਨਾਲ ਸਾਈਕਲ ‘ਤੇ ਸੜਕ ਪਾਰ ਕਰ ਰਿਹਾ ਸੀl ਅਚਾਨਕ ਇੱਕ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਆਪਣੀ ਲਪੇਟ ‘ਚ ਲੈ ਲਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈl

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)