ਲੁਧਿਆਣਾ, 19 ਨਵੰਬਰ | ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਪੈਦਲ ਰਾਹਗੀਰਾਂ ਤੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 8 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਹਥਿਆਰ, ਲੁੱਟੇ ਹੋਏ ਮੋਬਾਈਲ ਫ਼ੋਨ, ਬਾਈਕ ਅਤੇ ਹੋਰ ਵਾਹਨ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਲੁਧਿਆਣਾ ਦੇ ਕੰਗਣਵਾਲ ਅਤੇ ਸਾਹਨੇਵਾਲ ਥਾਣਿਆਂ ਦੀ ਪੁਲਿਸ ਨੇ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਅਮਿਤ ਕੁਮਾਰ ਉਰਫ਼ ਮਿੱਕੀ, ਰੋਹਿਤ ਕੁਮਾਰ, ਤਨਚੰਦ ਵਰਮਾ ਅਤੇ ਦੀਪਕ ਕੁਮਾਰ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 6 ਮੋਬਾਈਲ ਫ਼ੋਨ, ਦੋ ਲੋਹੇ ਦੇ ਦਾਤ ਅਤੇ 2 ਬਾਈਕ ਬਰਾਮਦ ਕੀਤੇ, ਜੋ ਕਿ ਰਾਹਗੀਰਾਂ ਤੋਂ ਚੋਰੀ ਕੀਤੇ ਗਏ ਸਨ ਤੇ ਲੁੱਟ ਲਈ ਵਰਤੇ ਜਾਂਦੇ ਸਨ।
ਦੂਜੇ ਮਾਮਲੇ ਵਿਚ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਹਰਮਨਜੋਤ ਸਿੰਘ ਉਰਫ਼ ਕਾਕਾ ਵਾਸੀ ਬੋਲੂ ਜ਼ਿਲਾ ਲੁਧਿਆਣਾ ਅਤੇ ਅਰਜੁਨ ਦੇਵ ਨਗਰ ਵਾਸੀ ਪਰਿੰਸ ਜ਼ਿਲਾ ਲੁਧਿਆਣਾ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 23 ਦੇ ਕਰੀਬ ਚੋਰੀ ਅਤੇ ਲੁੱਟੇ ਹੋਏ ਮੋਬਾਈਲ ਬਰਾਮਦ ਕੀਤੇ ਹਨ। ਮੁਲਜ਼ਮ ਰਾਹਗੀਰਾਂ ਤੋਂ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਜਾਂਦੇ ਸਨ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)