ਲੁਧਿਆਣਾ ਪੁਲਿਸ ਵੱਲੋਂ ਗੋਲਡੀ ਬਰਾੜ ਗੈਂਗ ਦਾ ਐਕਸਟੋਰਸ਼ਨ ਮੋਡੀਊਲ ਬੇਨਕਾਬ, 10 ਮੁੱਖ ਆਪਰੇਟਿਵ ਗ੍ਰਿਫ਼ਤਾਰ

0
22

ਚੰਡੀਗੜ੍ਹ/ਲੁਧਿਆਣਾ, 18 ਜਨਵਰੀ | ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਐਕਸਟੋਰਸ਼ਨ ਮੋਡੀਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਹਫ਼ਤਿਆਂ ਦੀ ਆਪਰੇਸ਼ਨ ਦੌਰਾਨ 10 ਮੁੱਖ ਆਪਰੇਟਿਵ ਗ੍ਰਿਫ਼ਤਾਰ ਕੀਤੇ ਹਨ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਭਰ ਵਿੱਚ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ, ਵਸੂਲੀ ਅਤੇ ਕਤਲ ਵਰਗੀਆਂ ਵਾਰਦਾਤਾਂ ਕਰਕੇ ਦਹਿਸ਼ਤ ਫੈਲਾਉਣ ਵਿੱਚ ਸ਼ਾਮਲ ਸਨ। ਖ਼ਾਸ ਸੂਚਨਾ ਦੇ ਆਧਾਰ ’ਤੇ ਕਮਿਸ਼ਨਰੇਟ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰ ਕੇ ਇਹ ਗ੍ਰਿਫ਼ਤਾਰੀਆਂ ਕੀਤੀਆਂ।



ਕਾਰਵਾਈ ਦੌਰਾਨ ਪੁਲਿਸ ਨੇ ਵਿਦੇਸ਼ੀ ਬਣੇ ਹਥਿਆਰ ਬਰਾਮਦ ਕੀਤੇ, ਜਿਨ੍ਹਾਂ ਵਿੱਚ ਦੋ ਆਸਟਰੀਆਈ ਗਲਾਕ ਪਿਸਤੌਲ ਅਤੇ 10 ਹੋਰ ਅਧੁਨਿਕ ਪਿਸਤੌਲ ਸ਼ਾਮਲ ਹਨ। ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸਹਿੰਤਾ (BNS) ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਹੇਠ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਜਾਰੀ ਹੈ ਅਤੇ ਗੈਂਗ ਦੇ ਬਾਕੀ ਮੈਂਬਰਾਂ ਦੀ ਗ੍ਰਿਫ਼ਤਾਰੀ ਅਤੇ ਹੋਰ ਹਥਿਆਰਾਂ ਦੀ ਬਰਾਮਦਗੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਲੁਧਿਆਣਾ ਪੁਲਿਸ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਸੂਬੇ ਤੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।