ਲੁਧਿਆਣਾ | ਇਥੋਂ ਇਕ ਕਿਲੋ ਅਫੀਮ ਸਮੇਤ ਜਨਤਾ ਨਗਰ ਦੇ ਰਹਿਣ ਵਾਲੇ ਸ਼ਹਿਜ਼ਾਦ ਖਾਨ ਉਰਫ ਗੁਲਸ਼ਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਸਬ-ਇੰਸਪੈਕਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਚੈਕਿੰਗ ਦੇ ਸਬੰਧ ਵਿਚ ਪੁਲਿਸ ਨੇ ਸੂਆ ਰੋਡ ਕੱਟ ‘ਤੇ ਨਾਕਾਬੰਦੀ ਕੀਤੀ ਹੋਈ ਸੀ।
ਇਸੇ ਸਮੇਂ ਸਕੂਟਰ ਸਵਾਰ ਸ਼ਹਿਜ਼ਾਦ ਖਾਨ ਉਰਫ ਗੁਲਸ਼ਨ ਸੰਗੋਵਾਲ ਤੋਂ ਬੁਲਾਰਾ ਵੱਲ ਨੂੰ ਆਉਂਦਾ ਦਿਖਾਈ ਦਿੱਤਾ। ਸ਼ੱਕ ਪੈਣ ‘ਤੇ ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ‘ਚੋਂ ਇਕ ਕਿਲੋ ਅਫੀਮ ਬਰਾਮਦ ਕੀਤੀ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਇਕ ਹੋਰ ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਨੇ ਛਾਬੜਾ ਕਾਲੋਨੀ ਦੇ ਲਾਗੇ ਕੀਤੀ ਨਾਕਾਬੰਦੀ ਦੌਰਾਨ ਪਿੰਡ ਫੁੱਲਾਂਵਾਲ ਦੇ ਵਾਸੀ ਜਗਦੀਪ ਸਿੰਘ ਉਰਫ ਜੱਗਾ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।