ਲੁਧਿਆਣਾ | ਇਕ ਹੋਰ ਧਾਰਮਿਕ ਭਾਵਨਾ ਭੜਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਫੇਸਬੁੱਕ ‘ਤੇ ਧਰਮ ਗੁਰੂ ਭਗਤ ਤਰਸੇਮ ਲਾਲ ਖ਼ਿਲਾਫ਼ ਗਲਤ ਟਿੱਪਣੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਇਹ ਕਾਰਵਾਈ ਸ਼ਿਮਲਾਪੁਰੀ ਦੇ ਰਹਿਣ ਵਾਲੇ ਦਿਨੇਸ਼ ਕੁਮਾਰ ਦੀ ਸ਼ਿਕਾਇਤ ‘ਤੇ ਕੀਤੀ।
ਦਿਨੇਸ਼ ਨੇ ਦੱਸਿਆ ਕਿ ਰਾਤ ਸਾਢੇ 9 ਵਜੇ ਦੇ ਕਰੀਬ ਉਹ ਫੇਸਬੁੱਕ ਦੇਖ ਰਿਹਾ ਸੀ, ਇਸੇ ਦੌਰਾਨ ਇਕ ਅਣਪਛਾਤੇ ਵਿਅਕਤੀ ਨੇ ਫੇਸਬੁੱਕ ‘ਤੇ ਪੋਸਟ ਪਾਈ, ਜਿਸ ਵਿਚ ਭਗਤ ਤਰਸੇਮ ਲਾਲ ਜੀ ਸਬੰਧੀ ਗਲਤ ਸ਼ਬਦਾਵਲੀ ਵਰਤੀ ਗਈ । ਮੁਲਜ਼ਮ ਦੀ ਇਸ ਹਰਕਤ ਨਾਲ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅਣਪਛਾਤੇ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।