ਲੁਧਿਆਣਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਥਾਣਾ ਮਿਹਰਬਾਨ ਦੀ ਪੁਲਿਸ ਨੇ ਇਕ ਲੜਕੀ ਦੀ ਸ਼ਿਕਾਇਤ ’ਤੇ ਨੌਜਵਾਨ ਖ਼ਿਲਾਫ਼ ਵਿਆਹ ਦਾ ਝਾਂਸਾ ਦੇ ਕੇ 14 ਮਹੀਨਿਆਂ ਤੱਕ ਜਬਰ-ਜ਼ਨਾਹ ਕਰਨ ਦਾ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਬਿਹਾਰ ਦੀ ਰਹਿਣ ਵਾਲੀ ਇਕ ਕੁੜੀ ਨੇ ਬਿਹਾਰ ਤੋਂ ਸ਼ਿਕਾਇਤ ਦਰਜ ਕਰਵਾਈ ਹੈ ਕਿ ਰਘੁਵਿੰਦਰ ਸਿੰਘ ਪੁੱਤਰ ਓਮ ਪ੍ਰਕਾਸ਼ ਪਿੰਡ ਰੰਗ ਲਹਿਰੀ, ਬਿਹਾਰ ਨੇ ਉਸ ਨਾਲ ਵਿਆਹ ਕਰਨ ਦਾ ਝਾਂਸਾ ਦੇ ਕੇ 8 ਫਰਵਰੀ 2022 ਨੂੰ ਮਿਹਰਬਾਨ ਇਲਾਕੇ ਦੀ ਪ੍ਰੇਮ ਕਾਲੋਨੀ ’ਚ ਮਕਾਨ ’ਚ ਰੱਖਿਆ, ਜਿਸ ਤੋਂ ਬਾਅਦ ਉਕਤ ਨੌਜਵਾਨ ਉਸ ਨਾਲ ਰੋਜ਼ਾਨਾ ਸਰੀਰਕ ਸਬੰਧ ਬਣਾਉਂਦਾ ਰਿਹਾ।
ਫਿਰ ਉਕਤ ਕੁੜੀ ਆਪਣੇ ਪਿੰਡ ਬਿਹਾਰ ਚਲੀ ਗਈ, ਉਥੇ ਸਾਰੀ ਘਟਨਾ ਦੀ ਜਾਣਕਾਰੀ ਆਪਣੇ ਪਰਿਵਾਰ ਨੂੰ ਦਿੱਤੀ ਤਾਂ ਪਰਿਵਾਰ ਦੀ ਸਹਿਮਤੀ ਨਾਲ ਉਕਤ ਕੁੜੀ ਨੇ ਬਿਹਾਰ ’ਚ ਆਪਣੀ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਰਘੁਵਿੰਦਰ ਸਿੰਘ ਖ਼ਿਲਾਫ਼ ਜਬਰ-ਜ਼ਨਾਹ ਕਰਨ ਅਤੇ ਗਰਭਪਾਤ ਕਰਵਾਉਣ ਦਾ ਪਰਚਾ ਦਰਜ ਕੀਤਾ ਹੈ।
ਫ਼ਿਲਹਾਲ ਮੁਲਜ਼ਮ ਫ਼ਰਾਰ ਹਨ। ਜਦੋਂ ਉਹ ਗਰਭਵਤੀ ਹੋਈ ਤਾਂ ਉਕਤ ਨੌਜਵਾਨ ਨੇ ਉਸ ਦਾ ਗਰਭਪਾਤ ਕਰਵਾ ਦਿੱਤਾ ਅਤੇ 6 ਅਪ੍ਰੈਲ 2023 ਤੱਕ ਉਸ ਨਾਲ 14 ਮਹੀਨਿਆਂ ਤੱਕ ਸਰੀਰਕ ਸਬੰਧ ਬਣਾਉਂਦਾ ਰਿਹਾ। ਜਦੋਂ ਉਸ ਨੇ ਨੌਜਵਾਨ ਨੂੰ ਵਿਆਹ ਕਰਨ ਲਈ ਕਿਹਾ ਤਾਂ ਉਸ ਨੇ ਇਨਕਾਰ ਕਰ ਦਿੱਤਾ।