ਲੁਧਿਆਣਾ : ਧੀ ਨੂੰ ਲੋਹੜੀ ਦੇਣ ਜਾ ਰਹੀ ਬਜ਼ੁਰਗ ਮਾਂ ਦੀਆਂ ਵਾਲੀਆਂ ਝਪਟ ਕੇ ਸਨੈਚਰ ਫਰਾਰ

0
12431

ਲੁਧਿਆਣਾ | ਸ਼ਹਿਰ ਦੀ ਜੇਕਰ ਗੱਲ ਕਰੀਏ ਤਾਂ ਆਏ ਦਿਨ ਲੁੱਟ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਲੁਟੇਰੇ ਬੇਖੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਅੱਜ ਦੀ ਤਾਜ਼ਾ ਘਟਨਾ ਸ਼ਿਮਲਾਪੁਰੀ ਦੀ ਹੈ ਜਿਥੇ ਕਿ ਚੌਕੀ ਬਸੰਤ ਪਾਰਕ ਦੇ ਅਧੀਨ ਪੈਂਦੇ ਇਲਾਕੇ ਪ੍ਰੀਤ ਨਗਰ ਵਿਖੇ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਇਕ ਬਜ਼ੁਰਗ ਔਰਤ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ।

ਬਜ਼ੁਰਗ ਔਰਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੀ ਕੁੜੀ ਨੂੰ ਲੋਹੜੀ ਦੇਣ ਜਾ ਰਹੀ ਸੀ ਤਾਂ ਘਰ ਦੇ ਨਜ਼ਦੀਕ ਹੀ ਤਿੰਨ ਮੋਟਰਸਾਈਕਲ ਸਵਾਰ ਸਨੈਚਰ ਆਏ ਤੇ ਉਸ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ। ਲੁਟੇਰੇ ਇਲਾਕੇ ਵਿਚ ਲੱਗੇ CCTV ਕੈਮਰਿਆਂ ਵਿਚ ਕੈਦ ਹੋ ਗਏ । ਸੂਚਨਾ ਮਿਲਦੇ ਹੀ ਚੌਕੀ ਬਸੰਤ ਪਾਰਕ ਦੇ ਇੰਚਾਰਜ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਤਫਤੀਸ਼ ਸ਼ੁਰੂ ਕਰ ਦਿੱਤੀ।