ਲੁਧਿਆਣਾ : ਸੈਰ ਕਰਦੇ ਸੇਵਾਮੁਕਤ ਥਾਣੇਦਾਰ ਦਾ ਫੋਨ ਖੋਹ ਕੇ ਭੱਜੇ ਲੁਟੇਰੇ, ਲੋਕਾਂ ਨੇ ਫੜ ਕੇ ਝੰਬੇ

0
725

ਲੁਧਿਆਣਾ| ਜ਼ਿਲ੍ਹੇ ਵਿੱਚ ਸਨੈਚਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਉਹ ਦਿਨ-ਦਿਹਾੜੇ ਲੋਕਾਂ ਤੋਂ ਲੁੱਟ-ਖੋਹ ਕਰ ਰਹੇ ਹਨ। ਅੱਜ ਸਵੇਰੇ ਕੁੱਝ ਲੁਟੇਰੇ ਸੈਰ ਕਰਨ ਜਾ ਰਹੇ ਸੇਵਾਮੁਕਤ ਏਐਸਆਈ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਪੀੜਤ ਰੌਲਾ ਪਾਉਂਦਾ ਉਨ੍ਹਾਂ ਦੇ ਪਿੱਛੇ ਭੱਜਿਆ। ਲੋਕਾਂ ਦੀ ਮਦਦ ਨਾਲ ਕੁਝ ਦੂਰੀ ‘ਤੇ ਉਸ ਨੂੰ ਫੜ ਲਿਆ। ਲੋਕਾਂ ਨੇ ਲੁਟੇਰਿਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਜਾਣਕਾਰੀ ਅਨੁਸਾਰ ਸੁਭਾਸ਼ ਨਗਰ ਦੇ ਰਹਿਣ ਵਾਲੇ ਬਜ਼ੁਰਗ ਸੇਵਾਮੁਕਤ ਏਐਸਆਈ ਰੋਜ਼ਾਨਾ ਸੈਰ ਕਰਨ ਜਾਂਦੇ ਹਨ। ਸਵੇਰੇ ਵੀ ਉਹ ਸੈਰ ਕਰ ਰਹੇ ਸਨ। ਇਸ ਦੌਰਾਨ ਪਿੱਛੇ ਤੋਂ ਐਕਟਿਵਾ ‘ਤੇ 2 ਸਨੈਚਰ ਆਏ ਅਤੇ ਉਨ੍ਹਾਂ ਦਾ ਮੋਬਾਈਲ ਖੋਹ ਕੇ ਲੈ ਗਏ। ਉਹ ਮੁਲਜ਼ਮਾਂ ਦੇ ਪਿੱਛੇ ਭੱਜਿਆ ਅਤੇ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਫੜ ਲਿਆ। ਲੋਕਾਂ ਨੇ ਮੁਲਜ਼ਮਾਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੇ ਕੱਪੜੇ ਵੀ ਪਾੜ ਦਿੱਤੇ।

ਸਨੈਚਰਾਂ ਦੀ ਛਿੱਤਰ ਪਰੇਡ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਥਾਣਾ ਟਿੱਬਾ ਅਧੀਨ ਪੈਂਦੀ ਚੌਕੀ ਸੁਭਾਸ਼ ਨਗਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਫੜੇ ਗਏ ਸਨੈਚਰਾਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕਰ ਰਹੀ ਹੈ, ਤਾਂ ਜੋ ਇਲਾਕੇ ਦੀਆਂ ਪੁਰਾਣੀਆਂ ਸਨੈਚਿੰਗ ਦੀਆਂ ਵਾਰਦਾਤਾਂ ਦਾ ਖੁਲਾਸਾ ਹੋ ਸਕੇ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ