ਲੁਧਿਆਣਾ : ਘਰ ‘ਚ ਇਕੱਲੀ ਔਰਤ ਦੇਖ ਗੁਆਂਢੀ ਵੜਿਆ ਘਰ, ਕੀਤੀਆਂ ਅਸ਼ਲੀਲ ਹਰਕਤਾਂ

0
739

ਲੁਧਿਆਣਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਥਾਣਾ ਡਾਬਾ ਅਧੀਨ ਆਉਂਦੇ ਇਲਾਕੇ ਵਿਚ ਗੁਆਂਢੀ ਵੱਲੋਂ ਔਰਤ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ। ਮਾਮਲੇ ਦੀ ਪੜਤਾਲ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੀਰਜ ਕੁਮਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਪੀੜਤਾ ਨੇ ਦੱਸਿਆ ਕਿ ਉਸ ਦਾ ਪਤੀ ਵਿਦੇਸ਼ ਵਿਚ ਰਹਿੰਦਾ ਹੈ। ਉਹ ਪਿਛਲੇ ਕੁਝ ਸਮੇਂ ਤੋਂ ਆਪਣੀ ਨਾਨੀ ਦੇ ਕੋਲ ਰਹਿ ਰਹੀ ਸੀ। ਔਰਤ ਨੇ ਦੱਸਿਆ ਕਿ ਉਹ ਘਰ ਵਿਚ ਇਕੱਲੀ ਸੀ, ਇਸੇ ਦੌਰਾਨ ਨੀਰਜ ਉਨ੍ਹਾਂ ਦੇ ਘਰ ਅੰਦਰ ਵੜ ਆਇਆ ਅਤੇ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ।

ਔਰਤ ਨੇ ਜਦੋਂ ਵਿਰੋਧ ਕੀਤਾ ਤਾਂ ਮੁਲਜ਼ਮ ਧਮਕੀਆਂ ਦੇਣ ਲੱਗ ਪਿਆ। ਰੌਲਾ ਪਾਉਣ ‘ਤੇ ਨੀਰਜ ਮੌਕੇ ਤੋਂ ਫਰਾਰ ਹੋ ਗਿਆ। ਉਧਰੋਂ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੀਆਂ ਤਫਤੀਸ਼ੀ ਅਫਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਔਰਤ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।