ਲੁਧਿਆਣਾ : ਸਪੇਅਰ ਪਾਰਟਸ ਕਾਰੋਬਾਰੀ ਨੇ ਗੋਲ਼ੀ ਮਾਰ ਕੇ ਕੀਤੀ ਖੁਦਕੁਸ਼ੀ, ਇਲਾਕੇ ‘ਚ ਦਹਿਸ਼ਤ

0
1741

ਲੁਧਿਆਣਾ : ਹੈਬੋਵਾਲ ਦੇ ਦੁਰਗਾਪੁਰੀ ਇਲਾਕੇ ‘ਚ ਇਕ ਕਾਰੋਬਾਰੀ ਨੇ ਆਪਣੇ ਘਰ ‘ਚ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ। ਟਰੇਡਰ ਦੀ ਪਛਾਣ ਨੀਰਜ ਕਟਾਰੀਆ (40) ਦੇ ਰੂਪ ‘ਚ ਹੋਈ। ਮ੍ਰਿਤਕ ਦੀ ਗਿੱਲ ਰੋਡ ‘ਤੇ ਆਟੋ ਸਪੇਅਰ ਪਾਰਟਸ ਦੀ ਦੁਕਾਨ ਸੀ।

ਘਟਨਾ ਦੀ ਸੂਚਨਾ ਮਿਲਣ ‘ਤੇ ਏਡੀਸੀਪੀ ਰਵਿੰਦਰ ਕੌਰ ਤੇ ਹੈਬੋਵਾਲ ਥਾਣੇ ਦੇ ਐੱਸਐੱਚਓ ਮੌਕੇ ‘ਤੇ ਪਹੁੰਚੇ। ਮੁੱਢਲੀ ਜਾਂਚ ਵਿਚ ਆਤਮਹੱਤਿਆ ਦਾ ਕਾਰਨ ਪਤਾ ਨਹੀਂ ਲੱਗ ਸਕਿਆ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਕਾਰੋਬਾਰੀ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਖੁਦ ਨੂੰ ਗੋਲ਼ੀ ਮਾਰ ਲਈ। ਪੁਲਿਸ ਤੇ ਫੋਰੈਂਸਿਕ ਟੀਮ ਘਟਨਾ ਵਾਲੀ ਥਾਂ ਜਾਂਚ ਲਈ ਪਹੁੰਚ ਗਈ।

ਗੋਲ਼ੀ ਚੱਲਣ ਦੀ ਅਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਘਟਨਾ ਵਾਲੀ ਥਾਂ ‘ਤੇ ਇਕੱਠਾ ਹੋ ਗਏ ਤੇ ਉਨ੍ਹਾਂ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ।

ਪਰਿਵਾਰ ਵਾਲਿਆਂ ਤੋਂ ਘਟਨਾ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਆਤਮਹੱਤਿਆ ਦੇ ਕਾਰਨਾਂ ਦਾ ਖੁਲਾਸਾ ਹੋ ਸਕੇਗਾ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)