ਲੁਧਿਆਣਾ : ਧੁੰਦ ‘ਚ ਵਿਦਿਆਰਥੀਆਂ ਦੀ ਜਾਨ ਨੂੰ ਪਾਇਆ ਖਤਰੇ ‘ਚ ; ਓਵਰਲੋਡ ਬੱਸ ਦੀ ਛੱਤ ‘ਤੇ ਬਿਠਾਇਆ, ਵੀਡੀਓ ਵਾਇਰਸ

0
196

ਲੁਧਿਆਣਾ, 19 ਨਵੰਬਰ | ਜ਼ਿਲੇ ਦੇ ਖੰਨਾ ‘ਚ ਧੁੰਦ ਦੇ ਵਿਚਕਾਰ ਯਾਤਰੀਆਂ ਦੀ ਸੁਰੱਖਿਆ ਨਾਲ ਖੇਡਦੇ ਹੋਏ ਅਤੇ ਖੁੱਲ੍ਹੇਆਮ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੀ ਵੀਡੀਓ ਸਾਹਮਣੇ ਆਈ ਹੈ। ਇੱਕ ਓਵਰਲੋਡ ਬੱਸ ਸਮਰਾਲਾ ਤੋਂ ਮਾਛੀਵਾੜਾ ਜਾ ਰਹੀ ਸੀ। ਇਸ ਦੇ ਪਿੱਛੇ ਕਾਰ ‘ਚ ਸਫਰ ਕਰ ਰਹੇ ਇਕ ਵਿਅਕਤੀ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਇਸ ਤੋਂ ਬਾਅਦ ਟ੍ਰੈਫਿਕ ਪੁਲਿਸ ਦੀ ਕਾਰਜਸ਼ੈਲੀ ‘ਤੇ ਸਵਾਲ ਉਠਾਏ ਗਏ।

ਵੀਡੀਓ ਬਣਾਉਣ ਵਾਲਾ ਵਿਅਕਤੀ ਇਹ ਕਹਿੰਦੇ ਵੀ ਸੁਣਿਆ ਜਾਂਦਾ ਹੈ ਕਿ ਇਹ ਸਥਿਤੀ ਯੂਪੀ ਦੀ ਨਹੀਂ ਪੰਜਾਬ ਦੀ ਹੈ। ਛੱਤ ’ਤੇ ਬਿਠਾ ਕੇ ਇਸ ਬੱਸ ਵਿਚ ਵਿਦਿਆਰਥੀਆਂ ਨੂੰ ਸਮਰਾਲਾ ਤੋਂ ਮਾਛੀਵਾੜਾ ਸਾਹਿਬ ਲਿਜਾਇਆ ਜਾ ਰਿਹਾ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਸਵਾਲ ਉੱਠ ਰਹੇ ਹਨ ਕਿ ਜੇਕਰ ਕੋਈ ਹਾਦਸਾ ਵਾਪਰਦਾ ਹੈ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੋਵੇਗਾ।

ਟ੍ਰੈਫਿਕ ਪੁਲਿਸ ਦੇ ਇੰਚਾਰਜ ਕੁਲਜੀਤ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਵੀਡੀਓ ਦੇਖ ਕੇ ਹੀ ਆਇਆ। ਬੱਸ ਦਾ ਪਤਾ ਲਗਾਇਆ ਜਾ ਰਿਹਾ ਹੈ। ਬੱਸ ਦਾ ਚਲਾਨ ਕੀਤਾ ਜਾਵੇਗਾ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)