ਲੁਧਿਆਣਾ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜੋ ਰਾਜਨੀਤੀ ਨਾਲ ਸਬੰਧਤ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਹਿਲਾ ਉਮੀਦਵਾਰ ਐਲਾਨ ਦਿੱਤਾ ਹੈ। ਵਿਪਨ ਸੂਦ ਕਾਕਾ ਨੂੰ ਸੁਖਬੀਰ ਨੇ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ ਹੈ।
ਸੁਖਬੀਰ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਪਹਿਲੇ ਉਮੀਦਵਾਰ ਵਜੋਂ ਕਾਕਾ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਨਾਂ ਐਲਾਨੇ ਜਾਣ ਤੋਂ ਬਾਅਦ ਕਾਕਾ ਸੂਦ ਨੇ ਦਾਅਵਾ ਕੀਤਾ ਹੈ ਕਿ ਉਹ ਚੋਣ ਜਿੱਤਣਗੇ।