<p><strong>ਲੁਧਿਆਣਾ&comma; 14 ਦਸੰਬਰ&vert; <&sol;strong>ਲੁਧਿਆਣਾ ਦੇ ਰਿਸ਼ੀ ਨਗਰ &OpenCurlyQuote;ਚ ਜਿੰਮ ਗਏ ਨੌਜਵਾਨ ਦੀ ਸ਼ੱਕੀ ਹਾਲਾਤ &OpenCurlyQuote;ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਬੇਟੇ ਦੇ ਸਰੀਰ &OpenCurlyQuote;ਤੇ ਕਈ ਥਾਵਾਂ &OpenCurlyQuote;ਤੇ ਕੁੱਟਮਾਰ ਦੇ ਨਿਸ਼ਾਨ ਸਨ ਅਤੇ ਮੂੰਹ &OpenCurlyQuote;ਚੋਂ ਝੱਗ ਨਿਕਲ ਰਹੀ ਸੀ। ਮ੍ਰਿਤਕ ਨੌਜਵਾਨ ਦਾ ਫਰਵਰੀ ਮਹੀਨੇ ਵਿੱਚ ਵਿਆਹ ਹੋਣਾ ਸੀ। ਮ੍ਰਿਤਕ ਦੀ ਪਛਾਣ ਸੁਖਚੈਨ ਸਿੰਘ ਉਰਫ ਸ਼ੈਰੀ ਵਜੋਂ ਹੋਈ ਹੈ। ਸੁਖਚੈਨ ਐਮੇਜ਼ੋਨ ਵਿੱਚ ਕੰਮ ਕਰਦਾ ਸੀ।<&sol;p>&NewLine;<p>ਮ੍ਰਿਤਕ ਨੌਜਵਾਨ ਦੀ ਮਾਤਾ ਹਰਬੰਸ ਕੌਰ ਨੇ ਦੱਸਿਆ ਕਿ ਉਸ ਦੇ ਲੜਕੇ ਨੇ ਦੋ ਦਿਨ ਪਹਿਲਾਂ ਰਿਸ਼ੀ ਨਗਰ ਦੇ ਇੱਕ ਜਿੰਮ ਵਿੱਚ ਐਕਸਰਸਾਈਜ਼ ਕਰਨੀ ਸ਼ੁਰੂ ਕੀਤੀ ਸੀ। ਘਟਨਾ ਵਾਲੇ ਦਿਨ ਉਸਨੇ ਫੋਟੋ ਭੇਜ ਕੇ ਜਿੰਮ ਦੀ ਫੀਸ ਦੇਣ ਲਈ ਵੀ ਕਿਹਾ ਸੀ। ਕੁਝ ਸਮੇਂ ਬਾਅਦ ਇਕ ਨੌਜਵਾਨ ਉਨ੍ਹਾਂ ਦੇ ਘਰ ਆਇਆ ਅਤੇ ਦੱਸਿਆ ਕਿ ਸ਼ੈਰੀ ਪੌੜੀਆਂ ਤੋਂ ਹੇਠਾਂ ਡਿੱਗ ਗਿਆ ਹੈ। ਉਸ ਨੂੰ ਡੀਐਮਸੀ ਹਸਪਤਾਲ ਲਿਜਾਇਆ ਗਿਆ ਹੈ।<&sol;p>&NewLine;<p>ਮਾਤਾ ਹਰਬੰਸ ਕੌਰ  ਨੇ ਦੱਸਿਆ ਕਿ ਉਹ ਸ਼ਹਿਰ ਤੋਂ ਬਾਹਰ ਕਿਸੇ ਵਿਆਹ ਸਮਾਗਮ ਵਿੱਚ ਗਈ ਹੋਈ ਸੀ। ਜਦੋਂ ਉਸਨੇ ਡੀਐਮਸੀ ਹਸਪਤਾਲ ਜਾ ਕੇ ਦੇਖਿਆ ਤਾਂ ਉਸ ਦੇ ਪੁੱਤਰ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਿਛਲੇ 10 ਸਾਲਾਂ ਤੋਂ ਐਕਸਰਸਾਈਜ਼ ਕਰ ਰਿਹਾ ਸੀ। ਉਸ ਨੂੰ ਇਸ ਜਿਮ &OpenCurlyQuote;ਚ ਗਏ 3 ਦਿਨ ਹੀ ਹੋਏ ਸਨ। ਇਲਾਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਇਹ ਵੀ ਦੱਸਿਆ ਕਿ ਇਸ ਜਿੰਮ ਵਿੱਚ ਜਿੰਮ ਸੰਚਾਲਕ ਨੌਜਵਾਨਾਂ ਨੂੰ ਜ਼ਿਆਦਾ ਭਾਰ ਚੁੱਕਣ ਲਈ ਪਾਣੀ ਵਿੱਚ ਮਿਲਾ ਕੇ ਕੋਈ ਚੀਜ਼ ਪਿਲਾਉਂਦਾ ਹੈ।<&sol;p>&NewLine;<p>ਮ੍ਰਿਤਕ ਦੀ ਮਾਤਾ ਨੇ ਕਿਹਾ ਕਿ ਉਸ ਨੂੰ ਸ਼ੱਕ ਹੈ ਕਿ ਉਸ ਦੇ ਪੁੱਤਰ ਦੀ ਹੱਤਿਆ ਕਿਸੇ ਸਾਜ਼ਿਸ਼ ਤਹਿਤ ਕੀਤੀ ਗਈ ਹੈ। ਉਸਨੇ ਦੱਸਿਆ ਕਿ ਉਹ ਪਿਛਲੇ 29 ਸਾਲਾਂ ਤੋਂ ਆਪਣੇ ਲੜਕੇ ਨਾਲ ਇਕੱਲੀ ਰਹਿ ਰਹੀ ਹੈ। ਉਸ ਦਾ ਪਤੀ ਉਸ ਤੋਂ ਵੱਖ ਰਹਿੰਦਾ ਹੈ।<&sol;p>&NewLine;<p>ਹਰਬੰਸ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਵੀ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਰਿਹਾ ਹੈ। ਕਈ ਵਾਰ ਉਸ ਨਾਲ ਕੁੱਟਮਾਰ ਕਰਨ ਦੀ ਕੋਸ਼ਿਸ਼ ਵੀ ਕੀਤੀ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ASI ਅਸ਼ਵਨੀ ਕੁਮਾਰ ਨੇ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;