ਲੁਧਿਆਣਾ : ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਟਰਾਲੀ ਥੱਲੇ ਵੜੀ ਬਲੈਰੋ, 2 ਨੌਜਵਾਨ ਗੰਭੀਰ

0
658

ਲੁਧਿਆਣਾ | ਪਿੰਡ ਲਲਹੇੜੀ ਨੇੜੇ ਧੁੰਦ ਨਾਲ ਸੜਕ ਹਾਦਸੇ ਵਿਚ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਦੀ ਬਲੈਰੋ ਗੰਨੇ ਨਾਲ ਭਰੀ ਟਰਾਲੀ ‘ਚ ਜਾ ਵੱਜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਲੈਰੋ ਪੂਰੀ ਤਰ੍ਹਾਂ ਨੁਕਸਾਨੀ ਗਈ। ਰਾਹਗੀਰਾਂ ਨੇ ਕਾਫੀ ਮੁਸ਼ੱਕਤ ਨਾਲ ਟਰਾਲੀ ਹੇਠਾਂ ਵੜੀ ਬਲੈਰੋ ਗੱਡੀ ਵਿਚੋਂ ਨੌਜਵਾਨਾਂ ਨੂੰ ਬਾਹਰ ਕੱਢਿਆ ਤੇ ਖੰਨਾ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਜਿਥੋਂ ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ।

ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਗੱਡੀ ਵਿਚ ਸਵਾਰ ਹੋ ਕੇ ਜਾ ਰਹੇ ਸਨ ਕਿ ਲਲਹੇੜੀ ਨੇੜੇ ਗੰਨੇ ਨਾਲ ਭਰੀ ਟਰੈਕਟਰ-ਟਰਾਲੀ ਹੇਠਾਂ ਬਲੈਰੋ ਵੜ ਗਈ। ਜ਼ਖ਼ਮੀਆਂ ਦੀ ਪਛਾਣ ਹਰੀਸ਼ ਪੁੱਤਰ ਸੰਜੀਵ ਕੁਮਾਰ ਵਾਸੀ ਇਕੋਲਾਹਾ ਅਤੇ ਅਮਨ ਵਾਸੀ ਖੇੜੀ ਨੌਧ ਸਿੰਘ ਵਜੋਂ ਹੋਈ। ਇਹ ਹਾਦਸਾ ਧੁੰਦ ਕਾਰਨ ਵਾਪਰਿਆ। ਸਿਵਲ ਹਸਪਤਾਲ ਤੋਂ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿੱਤੀ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਦੋਵੇਂ ਨੌਜਵਾਨ ਲੁਧਿਆਣਾ ਵਿਖੇ ਜ਼ੇਰੇ ਇਲਾਜ ਹਨ।