ਲੁਧਿਆਣਾ | ਫਿਰੋਜ਼ਪੁਰ ਰੋਡ ‘ਤੇ MBD ਮਾਲ ਨੇੜੇ ਪੁਲ ‘ਤੇ 3 ਵਾਹਨਾਂ ਦੀ ਟੱਕਰ ਹੋ ਗਈ। ਹਾਦਸੇ ‘ਚ ਕ੍ਰੇਟਾ ਕਾਰ ਪਲਟ ਕੇ ਦੂਜੀ ਸੜਕ ‘ਤੇ ਜਾ ਡਿੱਗੀ। ਇਸ ਹਾਦਸੇ ‘ਚ 3 ਲੋਕ ਜ਼ਖਮੀ ਹੋ ਗਏ। ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਕਾਰਾਂ ‘ਚੋਂ ਬਾਹਰ ਕੱਢਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕਾਰਾਂ ਦੀ ਤੇਜ਼ ਰਫਤਾਰ ਕਾਰਨ ਵਾਪਰਿਆ। ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਸੜਕ ’ਤੇ ਆਵਾਜਾਈ ਨੂੰ ਹਟਾਇਆ।

ਹਾਦਸੇ ਵਿਚ 2 ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਲੈਂਡ ਕਰੂਜ਼ਰ ਗੱਡੀ ਦੇ ਡਰਾਈਵਰ ਨੇ ਦੱਸਿਆ ਕਿ ਦੂਜੇ ਪਾਸੇ ਤੋਂ ਆਈ ਕ੍ਰੇਟਾ ਗੱਡੀ ਪਲਟ ਕੇ 2 ਵਾਹਨਾਂ ਨਾਲ ਟਕਰਾ ਗਈ। ਇਸ ਕਾਰਨ ਉਸ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਪੁਲਿਸ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ