ਲੁਧਿਆਣਾ | ਇਥੋਂ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ। ਜਿਸਮਫਰੋਸ਼ੀ ਦਾ ਰੈਕੇਟ ਚਲਾਉਣ ਵਾਲੇ ਹੋਟਲ ‘ਤੇ ਛਾਪੇਮਾਰੀ ਦੌਰਾਨ ਪੁਲਿਸ ਨੇ 6 ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਹੈ। ਇਸ ਮਾਮਲੇ ‘ਚ ਪੁਲਿਸ ਨੇ 8 ਮੁਲਜ਼ਮਾਂ ਖਿਲਾਫ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਥਾਣਾ ਸਦਰ ਦੇ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਫੁੱਲਾਂ ਵਾਲਾ ਚੌਕ ਵਿਚ ਮੌਜੂਦ ਸੀ। ਇਸ ਦੌਰਾਨ ਇਤਲਾਹ ਮਿਲੀ ਕਿ ਪੱਖੋਵਾਲ ਰੋਡ ‘ਤੇ ਪੈਂਦੇ ਹੈਦਰ ਕੇ ਸਟਾਰ ਹੋਟਲ ਦਾ ਮੈਨੇਜਰ ਗਗਨਦੀਪ ਸਿੰਘ ਜਿਸਮਫਰੋਸ਼ੀ ਦਾ ਧੰਦਾ ਚਲਾਉਂਦਾ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਨੇ ਰੇਡ ਕਰਕੇ 6 ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ ਜਦਕਿ ਇਕਬਾਲ ਸਿੰਘ ਅਤੇ ਗਗਨਦੀਪ ਸਿੰਘ ਮੌਕੇ ਤੋਂ ਫਰਾਰ ਹੋ ਗਏ। ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਇਮੋਰਲ ਟਰੈਫਿਕਿੰਗ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਈਸ਼ਰ ਨਗਰ ਵਾਸੀ ਤੇਜਿੰਦਰ ਸਿੰਘ, ਪ੍ਰਤਾਪ ਕਾਲੋਨੀ ਵਾਸੀ ਰਵਿੰਦਰ ਸਿੰਘ, ਦਸਮੇਸ਼ ਨਗਰ ਵਾਸੀ ਮਹਿਤਾਬ ਅਲੀ, ਬਰਨਾਲਾ ਵਾਸੀ ਜਸਪ੍ਰੀਤ ਸਿੰਘ, ਹਰਮੰਦਰ ਸਿੰਘ ਤੇ ਹਰਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਇਸ ਮਾਮਲੇ ‘ਚ ਪਿੰਡ ਦਾਦ ਦੇ ਇਕਬਾਲ ਸਿੰਘ ਤੇ ਰੂਪਨਗਰ ਹੁਸ਼ਿਆਰਪੁਰ ਦੇ ਰਹਿਣ ਵਾਲੇ ਗਗਨਦੀਪ ਸਿੰਘ ਦੀ ਤਲਾਸ਼ ਕਰ ਰਹੀ ਹੈ। ਸਾਰੇ ਮੁਲਜ਼ਮਾਂ ਖ਼ਿਲਾਫ਼ ਇਮਾਰਟ ਟ੍ਰੈਕਿੰਗ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ