ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਵਿਚ ਸੜਕ ਹਾਦਸੇ ਵਿਚ ਡੀਪੀਆਰਓ (ਵਿਭਾਗ ਲੋਕ ਸੰਪਰਕ ਦਫ਼ਤਰ) ਦੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਭਜੋਤ ਸਿੰਘ ਵਜੋਂ ਹੋਈ ਹੈ। ਪ੍ਰਭਜੋਤ ਅੱਜ ਸਵੇਰੇ ਕਾਰ ਵਿਚ 2 ਵਿਅਕਤੀਆਂ ਨਾਲ ਡੀਸੀ ਦਫ਼ਤਰ ਲੁਧਿਆਣਾ ਵਿਖੇ ਕੰਮ ’ਤੇ ਜਾ ਰਿਹਾ ਸੀ।

ਰਸਤੇ ਵਿਚ ਅਚਾਨਕ ਉਸ ਦੀ ਕਾਰ ਦਾ ਬੰਪਰ ਖੁੱਲ੍ਹ ਗਿਆ। ਕਾਰ ਨੂੰ ਸੜਕ ਕਿਨਾਰੇ ਰੋਕ ਕੇ ਉਸ ਨੇ ਬੰਪਰ ਬੰਨ੍ਹਣਾ ਸ਼ੁਰੂ ਕੀਤਾ ਸੀ ਕਿ ਪਿੱਛੇ ਤੋਂ ਆ ਰਹੇ ਟੈਂਪੂ ਚਾਲਕ (ਮਾਲ ਲੋਡਰ) ਨੇ ਉਸ ਨੂੰ ਕੁਚਲ ਦਿੱਤਾ। ਹਾਦਸੇ ਤੋਂ ਤੁਰੰਤ ਬਾਅਦ ਪ੍ਰਭਜੋਤ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁਲਜ਼ਮ ਟੈਂਪੂ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਗੱਡੀ ਨੂੰ ਕਬਜ਼ੇ ਵਿਚ ਲੈ ਲਿਆ ਹੈ।

ਮਾਮਲੇ ਦੀ ਜਾਂਚ ਏਐਸਆਈ ਕਰਨੈਲ ਸਿੰਘ ਕਰ ਰਹੇ ਹਨ। ਹਾਦਸੇ ‘ਚ 2 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਡੀਪੀਆਰਓ ਪੁਨੀਤ ਗਿੱਲ ਨੇ ਦੱਸਿਆ ਕਿ ਪ੍ਰਭਜੋਤ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਹਾਦਸੇ ਤੋਂ ਬਾਅਦ ਪੂਰਾ ਸਟਾਫ਼ ਦੁਖੀ ਹੈ। ਇਲਾਕਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ