ਲੁਧਿਆਣਾ | ਸੜਕ ਹਾਦਸੇ ‘ਚ 33 ਸਾਲ ਦੇ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਕਿਤੇ ਹੋਰ ਰੈਫਰ ਕਰ ਦਿੱਤਾ। ਜਿਥੇ ਉਸ ਨੇ ਦਮ ਤੋੜ ਦਿੱਤਾ।

ਅਮਨ ਜਨਕਪੁਰੀ ਦਾ ਰਹਿਣ ਵਾਲਾ ਸੀ ਤੇ ਫਾਇਨਾਂਸ ਕੰਪਨੀ ‘ਚ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਕੰਮ ਤੋਂ ਪਰਤਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ। ਉਹ ਢੋਲੇਵਾਲ ਪੁਲ ਤੋਂ ਪ੍ਰਤਾਪ ਗਿੱਲ ਚੌਕ ਵੱਲ ਜਾ ਰਿਹਾ ਸੀ ਕਿ ਇਸ ਦੌਰਾਨ ਉਸ ਦੀ ਐਕਟਿਵਾ ਪੁਲ ‘ਤੇ ਹਾਦਸੇ ਦਾ ਸ਼ਿਕਾਰ ਹੋ ਗਈ।

ਪੁਲਿਸ ਨੂੰ ਅਜੇ ਇਹ ਪਤਾ ਨਹੀਂ ਲੱਗਿਆ ਕਿ ਉਸਦੀ ਐਕਟਿਵਾ ਦਾ ਸੰਤੁਲਨ ਵਿਗੜਨ ਕਾਰਨ ਵਾਹਨ ਨੇ ਟੱਕਰ ਮਾਰੀ ਜਾਂ ਡਿਵਾਈਡਰ ਆਦਿ ਨਾਲ ਟਕਰਾ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰੇ ਆਦਿ ਚੈੱਕ ਹੋ ਰਹੇ ਸਨ। ਮ੍ਰਿਤਕ 2 ਬੱਚਿਆਂ ਦਾ ਬਾਪ ਸੀ। ਫਿਲਹਾਲ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।