<p><strong>ਲੁਧਿਆਣਾ&comma; 22 ਨਵੰਬਰ &vert;<&sol;strong> ਇਥੋਂ ਇਕ ਵੱਡੀ ਖਬਰ ਆਈ ਹੈ। ਰੇਲਵੇ ਸਟੇਸ਼ਨ ਤੋਂ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਭਰਾ ਨੇ ਜੀਆਰਪੀ ਲੁਧਿਆਣਾ ਕੋਲ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਦਿੰਦਿਆਂ ਉਸ ਨੇ ਦੱਸਿਆ ਕਿ ਉਹ ਦੋਵੇਂ ਭੈਣ-ਭਰਾ ਕੰਮ ਦੀ ਭਾਲ ਲਈ ਉੱਤਰ ਪ੍ਰਦੇਸ਼ ਤੋਂ ਲੁਧਿਆਣਾ ਆਏ ਸਨ। ਕੰਮ ਨਾ ਮਿਲਣ ਕਾਰਨ ਉਹ ਪਲੇਟਫਾਰਮ &&num;8216&semi;ਤੇ ਹੀ ਰਾਤ ਕੱਟਣ ਲਈ ਰੁਕ ਗਏ।<&sol;p>&NewLine;<p>ਲੜਕੀ ਦੇ ਭਰਾ ਨੇ ਕਿਹਾ ਕਿ ਉਹ ਪਾਣੀ ਭਰਨ ਲਈ ਗਿਆ ਸੀ ਜਦੋਂ ਉਹ ਵਾਪਸ ਆਇਆ ਤਾਂ ਉਸ ਨੇ ਦੇਖਿਆ ਕਿ ਉਸ ਦੀ ਭੈਣ ਉਥੇ ਨਹੀਂ ਸੀ। ਜਦੋਂ ਉਸ ਨੇ ਲੋਕਾਂ ਤੋਂ ਪੁੱਛਿਆ ਤਾਂ ਉਨ੍ਹਾਂ ਦੱਸਿਆ ਕਿ ਕੋਈ ਉਸ ਦੀ ਭੈਣ ਨੂੰ ਥੱਪੜ ਮਾਰ ਕੇ ਲੈ ਗਿਆ ਹੈ। ਨੌਜਵਾਨ ਨੇ ਕਿਹਾ ਕਿ ਉਸ ਦਾ ਮੋਬਾਇਲ ਅਤੇ ਹੋਰ ਸਾਮਾਨ ਵੀ ਉਸ ਦੀ ਭੈਣ ਕੋਲ ਹੀ ਸੀ।<&sol;p>&NewLine;<p>ਉਸ ਨੇ ਦੱਸਿਆ ਕਿ ਪਿੰਡ ਵਿਚ ਉਸ ਦੇ ਚਾਚਾ-ਚਾਚੀ ਉਨ੍ਹਾਂ ਨੂੰ ਕੁੱਟਦੇ ਸਨ। ਦੋਵੇਂ ਪਰੇਸ਼ਾਨ ਹੋ ਕੇ ਕੰਮ ਦੀ ਭਾਲ ਵਿਚ ਲੁਧਿਆਣਾ ਆ ਗਏ। ਜਦੋਂ ਉਹ ਇਥੇ ਪਹੁੰਚੇ ਤਾਂ ਇਕ ਵਿਅਕਤੀ ਨੇ ਉਨ੍ਹਾਂ ਨੂੰ ਨੌਕਰੀ ਦਿਵਾਉਣ ਦੀ ਗੱਲ ਕਹੀ। ਉਸ ਨੇ ਸ਼ੱਕ ਜਤਾਇਆ ਕਿ ਉਹੀ ਵਿਅਕਤੀ ਤੜਕੇ 3 ਵਜੇ ਉਸ ਦੀ ਭੈਣ ਨੂੰ ਅਗਵਾ ਕਰਕੇ ਲੈ ਗਿਆ।<&sol;p>&NewLine;<p>ਪੀੜਤ ਨੇ ਕਿਹਾ ਕਿ ਉਸ ਨੇ ਮੌਕੇ ’ਤੇ ਮੌਜੂਦ ਕੁਝ ਪੁਲਿਸ ਮੁਲਾਜ਼ਮਾਂ ਨੂੰ ਸ਼ਿਕਾਇਤ ਕੀਤੀ ਪਰ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਹੀ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਉਸ ਨੇ ਜੀਆਰਪੀ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ। ਇਸ ਮਾਮਲੇ &&num;8216&semi;ਚ ਪੁਲਿਸ ਦਾ ਕਹਿਣਾ ਹੈ ਕਿ ਇਹ ਅਗਵਾ ਦਾ ਨਹੀਂ ਬਲਕਿ ਗੁੰਮਸ਼ੁਦਗੀ ਦਾ ਮਾਮਲਾ ਲੱਗਦਾ ਹੈ। ਥਾਣਾ ਜੀਆਰਪੀ ਦੇ ਏਐਸਆਈ ਅਮਨਦੀਪ ਸਿੰਘ ਅਨੁਸਾਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸਟੇਸ਼ਨ &&num;8216&semi;ਤੇ ਲਗਾਏ ਗਏ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਚੌਕੀ ਦੇ ਬਾਹਰ ਤੇ ਹੋਟਲਾਂ ਦੇ ਬਾਹਰ ਲੱਗੇ ਕੈਮਰਿਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;